18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਡੀ.ਸੀ. ਰੂਪਨਗਰ ਨੂੰ ਮੰਗ ਪੱਤਰ <br/>

ਅਜੀਤ ਡੈਸਕ 11-04-2026
ਰੂਪਨਗਰ, 10 ਅਪ੍ਰੈਲ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜ਼ਿਲ੍ਹਾ ਰੋਪੜ ਵਲੋਂ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਅਤੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਮੌਜੂਦਾ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ਇਨ੍ਹਾਂ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ | ਮੰਗਾਂ ਵਿਚ ਮੁੱਖ ਤੌਰ 'ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ, ਬਰਦਾਨੇ ਦਾ ਯੋਗ ਪ੍ਰਬੰਧ ਕਰਨ ਅਤੇ ਸਮੇਂ ਸਿਰ ਫ਼ਸਲ ਦੀ ਚੁਕਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ, ਤਾਂ ਜੋ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਨਾਪਤੋਲ ਵਿਭਾਗ ਵਲੋਂ ਕੰਡਿਆਂ ਦੀ ਨਿਯਮਿਤ ਜਾਂਚ ਕੀਤੀ ਜਾਵੇ ਤਾਂ ਕਿ ਫ਼ਸਲ ਦੇ ਵਜ਼ਨ ਵਿਚ ਕੋਈ ਘਾਟ-ਵਾਧ ਨਾ ਹੋਵੇ | ਇਸ ਤੋਂ ਇਲਾਵਾ ਡੀ.ਏ.ਪੀ. ਖਾਦ ਦੀ ਕਮੀ ਨੂੰ ਤੁਰੰਤ ਦੂਰ ਕਰਕੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਮੰਗ ਵੀ ਰੱਖੀ ਗਈ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰੂਪਨਗਰ ਦੀਆਂ ਸਹਿਕਾਰੀ ਸਭਾਵਾਂ ਨੂੰ ਖਾਦ ਦੀ ਪੂਰੀ ਸਪਲਾਈ ਐਨ.ਐੱਫ.ਐੱਲ. ਨੰਗਲ ਤੋਂ ਕਰਵਾਈ ਜਾਵੇ | ਕਿਸਾਨ ਆਗੂਆਂ ਨੇ ਸਹਿਕਾਰੀ ਖੰਡ ਮਿਲ ਮੋਰਿੰਡਾ ਵਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਜਲਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ | ਇਸ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਉਪਰੋਕਤ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸੰਬੰਧਿਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਲਦ ਤੋਂ ਜਲਦ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ, ਗੁਰਪਾਲ ਸਿੰਘ (ਬਲਾਕ ਮੋਰਿੰਡਾ ਮੀਤ ਪ੍ਰਧਾਨ), ਹਰਬੰਸ ਸਿੰਘ ਬੰਨ੍ਹ ਮਾਜਰਾ, ਕਰਨੈਲ ਸਿੰਘ, ਕੁਲਬੀਰ ਸਿੰਘ, ਕਮਲਜੀਤ ਸਿੰਘ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਿਮਾਚਲ ਸਰਕਾਰ ਤੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਵਿਧਾਇਕ ਦਿਨੇਸ਼ ਚੱਢਾ ਵਲੋਂ ਕਾਨੂੰਨੀ ਨੋਟਿਸ ਜਾਰੀ <br/> ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।