18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪਿੰਡ ਕਕੌਟ ਵਿਖੇ ਸ਼ਾਰਟ ਸਰਕਟ ਨਾਲ ਮੀਟਰ ਬਕਸੇ ਨੂੰ ਲੱਗੀ ਅੱਗ <br/>

ਅਜੀਤ ਡੈਸਕ 11-04-2026
ਪੁਰਖਾਲੀ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਮੌਸਮ ਦੀ ਖਰਾਬੀ ਹੋਣ ਕਾਰਨ ਪਿੰਡ ਕਕੌਟ ਵਿਖੇ ਸ਼ਾਰਟ ਸਰਕਟ ਹੋਣ ਦੇ ਨਾਲ ਮੀਟਰ ਬਕਸੇ ਨੂੰ ਅਚਾਨਕ ਅੱਗ ਲੱਗ ਗਈ | ਜਿਸ ਨਾਲ ਸੱਤ-ਅੱਠ ਦੇ ਕਰੀਬ ਮੀਟਰ ਸੜ ਗਏ | ਮੀਟਰ ਸੜਨ ਦੇ ਨਾਲ ਕਈ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ | ਪਿੰਡ ਵਾਸੀਆਂ ਨੇ ਦੱਸਿਆ ਕਿ ਸਾਨੂੰ ਇਹ ਲੱਗ ਰਿਹਾ ਸੀ ਕਿ ਸ਼ਾਇਦ ਮੌਸਮ ਖਰਾਬ ਹੋਣ ਕਾਰਨ ਬਿਜਲੀ ਸਪਲਾਈ ਬੰਦ ਹੋ ਗਈ ਹੈ | ਪਰੰਤੂ ਉਹਨਾਂ ਨੇ ਦੂਸਰੇ ਦਿਨ ਦੇਖਿਆ ਤਾਂ ਮੀਟਰ ਬਕਸੇ ਨੂੰ ਅੱਗ ਲੱਗੀ ਹੋਈ ਸੀ ਜਿਸ ਦੇ ਨਾਲ ਸੱਤ-ਅੱਠ ਦੇ ਕਰੀਬ ਮੀਟਰ ਸੜ ਗਏ ਸਨ | ਉਹਨਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਆਨ ਲਾਈਨ ਨੰਬਰ 96466-98324 ਤੇ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪਰੰਤੂ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਹੁੰਗਾਰਾ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਦੁਬਾਰਾ ਰਾਤ ਤਾਂ ਆਉਣ ਵਾਲੀ ਹੋ ਗਈ, ਪਰ ਵਿਭਾਗ ਦਾ ਕੋਈ ਮੁਲਾਜਮ ਲਾਈਟ ਠੀਕ ਕਰਨ ਨਾ ਆਇਆ | ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸਮੱਸਿਆ ਵਿਭਾਗ ਦੇ ਐਸ.ਡੀ.ਓ. ਅਤੇ ਹੋਰ ਮੁਲਾਜ਼ਮਾਂ ਦੇ ਧਿਆਨ ਵਿਚ ਲਿਆਂਦੀ ਗਈ ਉਨ੍ਹਾਂ ਦੱਸਿਆ ਕਿ ਭਾਵੇਂ ਕਿ ਵਿਭਾਗ ਦੇ ਕੋਲ ਸਟਾਫ ਦੀ ਵੀ ਵੱਡੀ ਘਾਟ ਪਾਈ ਜਾ ਰਹੀ ਹੈ ਪਰੰਤੂ ਵਿਭਾਗ ਦੇ ਅਧਿਕਾਰੀਆਂ ਨੇ ਰਾਤ ਪੈਣ ਤੋਂ ਪਹਿਲਾਂ ਪਹਿਲਾਂ ਆਪਣਾ ਮੁਲਾਜ਼ਮ ਭੇਜ ਕੇ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਜਿਸ ਦੇ ਨਾਲ ਕਿ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਉਹਨਾਂ ਪਿੰਡ 'ਚ ਬਿਜਲੀ ਸਪਲਾਈ ਚਾਲੂ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਮਨਜ਼ੂਰੀ ਤੋਂ ਬਗੈਰ ਵਿਰਾਸਤੀ ਮਾਰਗ ਦਾ ਨਿਰਮਾਣ ਸੰਭਵ ਨਹੀਂ-ਭਾਈ ਚਾਵਲਾ ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।