17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੁੱਖੂ ਸਰਕਾਰ ਵਿਰੁੱਧ ਭਾਜਪਾ ਨੇ ਕੱਢੀ ਰੋਸ ਰੈਲੀ <br/>

ਅਜੀਤ ਡੈਸਕ 11-04-2026
ਸੰਤੋਖਗੜ੍ਹ, 10 ਅਪ੍ਰੈਲ (ਧਰਮ ਪਾਲ)- ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਸਰਕਾਰ ਵਿਰੁੱਧ ਕੀਤੇ ਗਏ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨਾਂ ਦੀ ਲੜੀ ਵਜੋਂ ਜ਼ਿਲ੍ਹਾ ਹੈੱਡਕੁਆਟਰ ਊਨਾ 'ਤੇ 'ਰੋਸ ਰੈਲੀ' ਕੱਢੀ ਗਈ | ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਊਨਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸਤਪਾਲ ਸਿੰਘ ਸੱਤੀ ਦੀ ਅਗਵਾਈ ਵਿਚ ਇਸ ਰੋਸ ਮਾਰਚ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ਿਆਮ ਮਿਨਹਾਸ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ | ਇਸ ਮੌਕੇ ਸੂਬਾ ਉਪ ਪ੍ਰਧਾਨ ਤੇ ਜ਼ਿਲ੍ਹਾ ਇੰਚਾਰਜ ਰਸ਼ਮੀ ਧਰ ਸੂਦ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਹ ਰੈਲੀ ਜ਼ਿਲ੍ਹਾ ਹੈੱਡਕੁਆਟਰ ਦੇ ਸਰਕਟ ਹਾਊਸ ਤੋਂ ਸ਼ੁਰੂ ਹੋ ਕੇ ਰੈਲੀ ਆਈ.ਐਸ.ਬੀ.ਟੀ ਰਾਹੀਂ ਅੱਗੇ ਵਧੀ ਤੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੀ ਉੱਥੇ ਵਧੀਕ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਗੁੱਜਰ ਰਾਹੀਂ ਹਿਮਾਚਲ ਸਰਕਾਰ ਨੂੰ ਸੰਬੋਧਿਤ ਇੱਕ ਮੰਗ ਪੱਤਰ ਸੌਂਪਿਆ ਗਿਆ | ਮੰਗ ਪੱਤਰ ਵਿਚ ਭਾਜਪਾ ਨੇ ਦੋਸ਼ ਲਗਾਇਆ ਕਿ ਮੌਜੂਦਾ ਸੂਬਾ ਸਰਕਾਰ ਚੰਗਾ ਸ਼ਾਸਨ ਪ੍ਰਦਾਨ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਤੇ ਇਸ ਦੀ ਬਜਾਏ ਸਿਰਫ਼ ਜਨਤਾ ਨੂੰ ਗੁਮਰਾਹ ਕਰਨ ਲਈ ਐਲਾਨ ਕਰ ਰਹੀ ਹੈ | ਇਸ ਮੌਕੇ ਮੈਮੋਰੰਡਮ ਵਿਚ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਪਾਸੇ ਕਰਨ, ਵਧਦੀ ਮਹਿੰਗਾਈ, ਬਿਜਲੀ ਸਬਸਿਡੀਆਂ ਵਾਪਸ ਲੈਣ, ਸੂਬੇ ਦੀ ਨਾਜ਼ੁਕ ਵਿੱਤੀ ਸਿਹਤ ਅਤੇ ਭਿ੍ਸ਼ਟਾਚਾਰ ਵਿਚ ਵਾਧੇ ਵਰਗੇ ਮੁੱਦਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਗਿਆ ਸੀ | ਇਸ ਤੋਂ ਇਲਾਵਾ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਵਿਕਾਸ ਪ੍ਰੋਜੈਕਟਾਂ ਦੀ ਸੁਸਤ ਰਫ਼ਤਾਰ ਬਾਰੇ ਚਿੰਤਾਵਾਂ ਪ੍ਰਗਟ ਕੀਤੀਆਂ ਗਈਆਂ ਸਨ | ਇਸ ਮੌਕੇ ਸਤਪਾਲ ਸਿੰਘ ਸੱਤੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਰਮਚਾਰੀ ਅਤੇ ਪੈਨਸ਼ਨਰ ਆਪਣੇ ਹੱਕਾਂ ਦੀ ਮੰਗ ਲਈ ਸੜਕਾਂ 'ਤੇ ਉਤਰ ਆਏ ਹਨ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਹਿਮ ਕੇਅਰ ਸਕੀਮ, ਅਤੇ ਸਹਾਰਾ ਸਕੀਮ ਆਦਿ ਲਈ ਫ਼ੰਡ ਜਾਰੀ ਨਹੀਂ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਨੰਗਲ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।