17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਰਮਚਾਰੀਆਂ ਦਾ ਡੀ.ਏ. ਰੋਕਣਾ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼- ਬਾਲਾ

ਅਜੀਤ ਡੈਸਕ 11-04-2026
ਨੂਰਪੁਰ ਬੇਦੀ, 10 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਤਾਜ਼ਾ ਹੁਕਮਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਫ਼ੈਸਲੇ ਨੇ ਪੰਜਾਬ ਸਰਕਾਰ ਦੀ ਕਰਮਚਾਰੀ ਵਿਰੋਧੀ ਨੀਤੀ ਨੂੰ ਸਾਫ਼ ਤੌਰ 'ਤੇ ਬੇਨਕਾਬ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਸਰਕਾਰ ਨੂੰ ਤੁਰੰਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ ਦੇ ਹੁਕਮ ਇਸ ਗੱਲ ਦਾ ਸਬੂਤ ਹਨ ਕਿ ਸਰਕਾਰ ਨੇ ਜਾਣਬੁੱਝ ਕੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕੀਤਾ ਹੈ | ਬਾਲਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਹੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਭੱਤੇ ਹਾਸਿਲ ਕਰਨ ਲਈ ਮਹੀਨਿਆਂ ਤੱਕ ਉਡੀਕ 'ਚ ਰੱਖਿਆ | ਉਨ੍ਹਾਂ ਕਿਹਾ ਕਿ ਡੀ.ਏ. ਨੂੰ ਰੋਕਣਾ ਨਿਆਂ ਦੇ ਮੂਲ ਸਿਧਾਂਤਾਂ ਅਤੇ ਸੰਵਿਧਾਨਕ ਮੁੱਲਾਂ ਦੇ ਖ਼ਿਲਾਫ਼ ਹੈ | ਪੰਜਾਬ ਦੇ ਇਤਿਹਾਸ 'ਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੂੰ ਆਪਣੇ ਕਰਮਚਾਰੀਆਂ ਦੇ ਹੱਕ ਦੇਣ ਲਈ ਅਦਾਲਤ ਵਲੋਂ ਇਸ ਤਰ੍ਹਾਂ ਦੀ ਸਖ਼ਤ ਟਿੱਪਣੀ ਦਾ ਸਾਹਮਣਾ ਕਰਨਾ ਪਿਆ ਹੋਵੇ | ਉਨ੍ਹਾਂ ਕਿਹਾ ਕਿ ਜਦੋਂ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਸਮੇਤ ਹੋਰ ਉੱਚ ਅਧਿਕਾਰੀਆਂ ਨੂੰ ਪੂਰਾ ਡੀ.ਏ. ਦਿੱਤਾ ਜਾ ਸਕਦਾ ਹੈ, ਤਾਂ ਫਿਰ ਆਮ ਕਰਮਚਾਰੀਆਂ ਨਾਲ ਭੇਦਭਾਵ ਕਿਉਂ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਅਧਿਆਪਕ ਆਗੂ ਗੁਰਚਰਨ ਸਿੰਘ ਅਤੇ ਗੁਰਜੰਟ ਸਿੰਘ ਸਾਥੀਆਂ ਸਮੇਤ ਡੀ.ਟੀ.ਐਫ. 'ਚ ਸ਼ਾਮਿਲ <br/> ਅਗਲੀ ਖ਼ਬਰ ਮਹਾਂਵੀਰ ਮੰਦਰ ਨੂਰਪੁਰ ਬੇਦੀ ਵਿਖੇ ਮੂਰਤੀ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।