17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਧਿਆਪਕ ਆਗੂ ਗੁਰਚਰਨ ਸਿੰਘ ਅਤੇ ਗੁਰਜੰਟ ਸਿੰਘ ਸਾਥੀਆਂ ਸਮੇਤ ਡੀ.ਟੀ.ਐਫ. 'ਚ ਸ਼ਾਮਿਲ <br/>

ਅਧਿਆਪਕ ਆਗੂ ਗੁਰਚਰਨ ਸਿੰਘ ਅਤੇ ਗੁਰਜੰਟ ਸਿੰਘ ਸਾਥੀਆਂ ਸਮੇਤ ਡੀ.ਟੀ.ਐਫ. 'ਚ ਸ਼ਾਮਿਲ ਹੋਣ ਸਮੇਂ | <br/> 11-04-2026
ਮੋਰਿੰਡਾ, 10 ਅਪ੍ਰੈਲ (ਪਿ੍ਤਪਾਲ ਸਿੰਘ, ਤਰਲੋਚਨ ਸਿੰਘ ਕੰਗ)-ਸੀਨੀਅਰ ਅਧਿਆਪਕ ਆਗੂ ਗੁਰਚਰਨ ਸਿੰਘ ਅਤੇ ਗੁਰਜੰਟ ਸਿੰਘ ਦੀ ਅਗਵਾਈ ਹੇਠ ਸੈਂਕੜੇ ਅਧਿਆਪਕ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਵਿਚ ਸ਼ਾਮਿਲ ਹੋਏ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗਿਆਨ ਚੰਦ ਨੇ ਅਧਿਆਪਕ ਆਗੂਆਂ ਦਾ ਜਥੇਬੰਦੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਰੂਪਨਗਰ ਦੇ ਸਮੂਹ ਬਲਾਕਾਂ ਦੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਮਿਲਕੇ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਧਿਆਪਕ ਸਾਥੀਆਂ ਦੇ ਜਥੇਬੰਦੀ ਵਿਚ ਸ਼ਾਮਿਲ ਹੋਣ ਨਾਲ ਜਥੇਬੰਦੀ ਨੂੰ ਬਹੁਤ ਬਲ ਮਿਲਿਆ ਹੈ | ਡੀ ਟੀ ਐਫ ਦੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਨੇ ਅਧਿਆਪਕ ਏਕਤਾ ਨੂੰ ਮਜ਼ਬੂਤ ਕਰਨ ਦੀ ਭਾਵਨਾ ਤਹਿਤ ਜਥੇਬੰਦੀ ਵਿਚ ਸ਼ਾਮਿਲ ਹੋਏ ਸਾਥੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਕਮੇਟੀ ਦਾ ਪੁਨਰਗਠਨ ਕਰਦਿਆਂ ਜਤਿੰਦਰ ਸਿੰਘ ਮੋਰਿੰਡਾ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਚਰਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਜੰਟ ਸਿੰਘ ਨੂੰ ਜ਼ਿਲੇ੍ਹ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਬਲਾਕ ਮੋਰਿੰਡਾ ਦੀ ਜਥੇਬੰਦੀ ਵਿਚ ਲਖਵੀਰ ਸਿੰਘ, ਪਰਗਟ ਸਿੰਘ, ਗੁਰਤੇਜ ਸਿੰਘ, ਜਸਕਰਨ ਸਿੰਘ, ਨਥੂਰਾਮ, ਬਿੱਕਰ ਸਿੰਘ, ਸੰਜੀਵ ਕੁਮਾਰ, ਵਰਿੰਦਰ ਸਿੰਘ, ਲਵਿਸ਼ ਕੁਮਾਰ, ਹਰਿੰਦਰ ਸਿੰਘ, ਨਵਜੋਤ ਕੌਰ, ਰਵਿੰਦਰ ਕੌਰ, ਜਤਿੰਦਰਪਾਲ ਕੌਰ, ਸਤਵੰਤ ਕੌਰ ਨੂੰ ਜਥੇਬੰਦੀ ਵਿੱਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਆਗੂ ਅਮਰਦੀਪ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਰਮੇਸ਼ ਲਾਲ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਮਲਾਗਰ ਸਿੰਘ ਖਮਾਣੋ, ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ, 6635 ਅਧਿਆਪਕ ਯੂਨੀਅਨ ਦੇ ਪ੍ਰਧਾਨ ਰਾਮ ਸ਼ਰਮਾ, ਐਸ ਸੀ ਬੀ ਸੀ ਅਧਿਆਪਕ ਯੂਨੀਅਨ ਤੋਂ ਕਰਮਜੀਤ ਸਿੰਘ ਅਤੇ ਬਲਾਕ ਮੋਰਿੰਡਾ ਦੇ ਅਧਿਆਪਕ ਸਾਥੀ ਜਸਵਿੰਦਰ ਸਿੰਘ, ਸਿਮਰਨ ਕੌਰ, ਦਵਿੰਦਰ ਕੌਰ, ਮਨੀਸ਼ਾ ਕਾਲੀਆ, ਮਨਜੀਤ ਕੌਰ, ਕੁਲਵੀਰ ਕੌਰ, ਅਰਾਧਨਾ, ਜਗਦੀਪ ਕੌਰ, ਗਗਨਦੀਪ ਕੌਰ, ਹਰਪ੍ਰੀਤ ਕੌਰ, ਰੁਪਿੰਦਰ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਪਰਵਿੰਦਰ ਕੌਰ, ਅਮਨਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਫ਼ੀਸ ਵਾਧੇ ਨੂੰ ਲੈ ਕੇ ਸਕੂਲ ਆਏ ਮਾਪਿਆਂ ਨੂੰ ਰੋਕਣ 'ਤੇ ਹੌਲੀ ਏਾਜਲਸ ਸਕੂਲ ਅੱਗੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ <... ਅਗਲੀ ਖ਼ਬਰ ਕਰਮਚਾਰੀਆਂ ਦਾ ਡੀ.ਏ. ਰੋਕਣਾ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼- ਬਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।