14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੇਜਰ ਅੰਜੂ ਬਾਲਾ ਸਿੰਘ ਕੇਂਦਰੀ ਮੰਤਰੀ ਨਾਲ ਕਰਨਗੇ ਮੁਲਾਕਾਤ

ਅਜੀਤ ਡੈਸਕ 13-04-2026
ਬੇਲਾ, 12 ਅਪ੍ਰੈਲ (ਮਨਜੀਤ ਸਿੰਘ ਸੈਣੀ)-ਹਲਕਾ ਚਮਕੌਰ ਸਾਹਿਬ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਮੇਜਰ ਅੰਜੂ ਬਾਲਾ ਸਿੰਘ ਜਲਦ ਹੀ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ | ਸਤਲੁਜ ਦਰਿਆ ਉੱਤੇ ਪੁਲ ਨਾ ਹੋਣ ਕਾਰਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਾਰਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ-ਕਾਰਾਂ,ਦਫ਼ਤਰੀ ਕੰਮਾਂ ਲਈ ਹਰ ਰੋਜ਼ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸਭ ਤੋਂ ਵੱਡੀ ਸਮੱਸਿਆ ਨੰਨੇ ਬੱਚਿਆਂ ਨੂੰ ਸਕੂਲ ਜਾਣ ਲਈ ਆਪਣੀ ਜ਼ਿੰਦਗੀ ਜੋਖ਼ਮ ਵਿਚ ਪਾ ਕੇ ਕਿਸ਼ਤੀ ਰਾਹੀਂ ਦਰਿਆ ਪਾਰ ਕਰਨਾ ਪੈਂਦਾ ਹੈ | ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਇਹ ਸਿਰਫ਼ ਇੱਕ ਸੁਵਿਧਾ ਦੀ ਗੱਲ ਨਹੀਂ, ਸਗੋਂ ਬੱਚਿਆਂ ਦੀ ਸੁਰੱਖਿਆ ਅਤੇ ਭਵਿੱਖ ਨਾਲ ਜੁੜਿਆ ਵੱਡਾ ਮਸਲਾ ਹੈ ਕਿਸੇ ਵੀ ਸਮੇਂ ਕੋਈ ਵੀ ਵੱਡਾ ਹਾਦਸਾ ਹੋ ਸਕਦਾ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਉਹ ਪੂਰਾ ਯਤਨ ਕਰਨਗੇ ਕਿ ਇਸ ਇਲਾਕੇ ਲਈ ਜਲਦ ਤੋਂ ਜਲਦ ਪੁਲ ਦੀ ਮਨਜ਼ੂਰੀ ਮਿਲੇ |
ਪਿਛਲੀ ਖ਼ਬਰ ਨਗਰ ਕੌਂਸਲ ਦੀ ਵਾਰਡਬੰਦੀ ਅਤੇ ਵੋਟਰ ਸੂਚੀਆਂ ਦੀ ਸੁਧਾਈ ਖ਼ਿਲਾਫ਼ ਸ਼ਹਿਰ ਵਾਸੀਆਂ ਦਾ ਫੁੱਟਿਆ ਗ਼ੁੱਸਾ ਸਮੁੱਚੀਆਂ ਰਾਜਸੀ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।