14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਲਟਕਦੀਆਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ-ਡਾ. ਰਮੇਸ਼ ਬਾਲੀ

ਅਜੀਤ ਡੈਸਕ 13-04-2026
ਨੂਰਪੁਰ ਬੇਦੀ, 12 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਪੰਜਾਬ ਦੇ ਮੈਡੀਕਲ ਪ੍ਰੈਕਟੀਸ਼ਨਰ ਪਿਛਲੇ ਕਰੀਬ 40 ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਆ ਰਹੇ ਹਨ, ਪਰ ਹਰ ਸਰਕਾਰ ਨੇ ਸਿਰਫ਼ ਵਾਅਦੇ ਕਰਕੇ ਇਸ ਵਰਗ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਸਰਕਾਰਾਂ ਦੇ ਲੰਮੇ ਰਾਜ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ 'ਤੇ ਪਰਚੇ ਦਰਜ ਕਰਕੇ ਜੇਲ੍ਹਾਂ 'ਚ ਸੁੱਟੇ, ਪਰ ਮਸਲਾ ਹੱਲ ਨਹੀਂ ਕੀਤਾ | ਡਾ. ਬਾਲੀ ਨੇ ਯਾਦ ਦਿਵਾਇਆ ਕਿ ਵਿਧਾਨ ਸਭਾ ਘਿਰਾਓ ਦੌਰਾਨ ਉਸ ਸਮੇਂ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਲੋਂ ਇਹ ਮਸਲਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਸੀ ਅਤੇ ਸਰਕਾਰ ਬਣਨ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਪਰੰਤੂ ਹੁਣ ਵਿੱਤ ਮੰਤਰੀ ਚੀਮਾ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਹਾਲਾਤ ਉਹੀ ਹਨ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਵੀ ਚਾਰ ਅਹਿਮ ਬੈਠਕਾਂ ਹੋ ਚੁੱਕੀਆਂ ਹਨ, ਜਿੱਥੇ ਬਿਹਾਰ ਤੇ ਮੱਧ ਪ੍ਰਦੇਸ਼ ਦੀ ਤਰ੍ਹਾਂ ਕੋਰਸ ਸ਼ੁਰੂ ਕਰਨ ਲਈ ਫਾਈਲਾਂ ਸੌਂਪੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਅੱਗੇ ਦੀ ਕਾਰਵਾਈ ਲਈ ਨਿਰਦੇਸ਼ ਵੀ ਦਿੱਤੇ ਗਏ, ਪਰ ਅਜੇ ਤੱਕ ਮਸਲਾ ਹੱਲ ਦੇ ਨੇੜੇ ਵੀ ਨਹੀਂ ਪਹੁੰਚਿਆ | ਇੱਕ ਲੱਖ ਦੇ ਕਰੀਬ ਪ੍ਰੈਕਟੀਸ਼ਨਰ ਆਪਣੀ ਰੋਜ਼ੀ-ਰੋਟੀ ਅਤੇ ਭਵਿੱਖ ਨੂੰ ਲੈ ਕੇ ਦੁਚਿੱਤੀ ਵਿਚ ਹਨ |
ਪਿਛਲੀ ਖ਼ਬਰ ਲਟਕਦੀਆਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ-ਡਾ. ਰਮੇਸ਼ ਬਾਲੀ ਅਗਲੀ ਖ਼ਬਰ ਮੇਰਾ ਮਕਸਦ ਫ਼ਿਲਹਾਲ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ - ਦਲਜੀਤ ਸਿੰਘ ਰਾਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।