08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਹੋਈ <br/>

ਅਜੀਤ ਡੈਸਕ 14-04-2026
ਮੋਰਿੰਡਾ, 13 ਅਪ੍ਰੈਲ (ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਢੋਲਣ ਮਾਜਰਾ, ਹਲਕਾ ਇੰਚਾਰਜ ਪਰਮਿੰਦਰ ਸਿੰਘ ਮਲੋਆ, ਇਸਤਰੀ ਵਿੰਗ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਬੀਬੀ ਤੇਜ਼ ਕੌਰ ਗੱਗੋ ਆਦਿ ਨੇ ਕਿਹਾ ਕਿ ਅਕਾਲੀ ਦਲ ਅੰਮਿ੍ਤਸਰ ਦੀ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 14 ਅਪ੍ਰੈਲ ਨੂੰ ਹੋ ਰਹੀ ਕਾਨਫਰੰਸ ਵਿਚ ਪਹੁੰਚਣ ਦਾ ਸੱਦਾ ਦਿੱਤਾ | ਉਹਨਾਂ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਉਹਨਾਂ ਨੌਜਵਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਵਾਨੀ ਨੂੰ ਦੇਸ਼ ਦੇ ਦੁਸ਼ਮਣਾਂ ਦੀਆਂ ਚਾਲਾ ਨੂੰ ਸਮਝਣ ਦੀ ਲੋੜ ਹੈ ਕਿਉਂਕਿ ਉਹ ਗਿਣੀ ਮਿਥੀ ਸਾਜ਼ਿਸ਼ ਅਧੀਨ ਨਸ਼ੇ ਵੰਡਣ ਕੇ ਸਾਡੀ ਜਵਾਨੀ ਦਾ ਨਾਸ ਕਰ ਰਹੇ ਹਨ | ਇਸ ਮੌਕੇ ਸ਼ਹਿਰੀ ਪ੍ਰਧਾਨ ਚਰਨ ਸਿੰਘ ਅਤੇ ਦਿਹਾਤੀ ਮੋਰਿੰਡਾ ਦੇ ਪ੍ਰਧਾਨ ਰਘਵੀਰ ਸਿੰਘ ਢੋਲਣ ਮਾਜਰਾ, ਬਲਵਿੰਦਰ ਸਿੰਘ, ਬੀਬੀ ਚਰਨਜੀਤ ਕੌਰ , ਨਿਰੰਜਣ ਸਿੰਘ ਕੰਗ, ਬਲਵੀਰ ਸਿੰਘ, ਹਰਜਿੰਦਰ ਸਿੰਘ ਡੂਮਛੇੜੀ, ਜਗਦੀਪ ਸਿੰਘ ਬਡਵਾਲੀ, ਜਗਤਾਰ ਸਿੰਘ ਮੁੰਡੀਆ, ਮੇਜਰ ਸਿੰਘ ਕਲਾਰਾਂ, ਸੁਰਮੁੱਖ ਸਿੰਘ, ਅਜਾਇਬ ਸਿੰਘ ਅਤੇ ਕਰਮਜੀਤ ਸਿੰਘ ਰਤਨਗੜ੍ਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰੂਪਨਗਰ ਵਿਚ ਗੈਸ ਸਿਲੰਡਰਾਂ ਦੀ ਕਮੀ ਕਾਰਨ ਜੋਤੀ ਗੈਸ ਏਜੰਸੀ ਦੇ ਬਾਹਰ ਹੰਗਾਮਾ <br/> ਅਗਲੀ ਖ਼ਬਰ ਆਦਰਸ਼ ਪਬਲਿਕ ਸਕੂਲ ਪੱਸੀਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।