08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੀ. ਐੱਮ. ਸ੍ਰੀ ਸਮਾਰਟ ਸਕੂਲ ਕਾਹਨਪੁਰ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>

ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਤੇ ਸਟਾਫ਼ ਮੈਂਬਰ | ਤਸਵੀਰ: ਗੁਰਬੀਰ ਵਾਲੀਆ <br/> 14-04-2026
ਕਾਹਨਪੁਰ ਖੂਹੀ, 13 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਥਾਨਕ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅਗਲੀ ਜਮਾਤ ਵਿਚ ਪ੍ਰਵੇਸ਼ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਨੇ ਦੱਸਿਆ ਕਿ ਅੱਠਵੀਂ ਜਮਾਤ ਵਿਚ ਕੁੱਲ 48 ਵਿਦਿਆਰਥੀ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਮੰਨਤ ਕੁਮਾਰੀ ਨੇ ਪਹਿਲਾ, ਅਹਿਮ ਸ਼ਾਰਧਾ ਨੇ ਦੂਜਾ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਾਇੰਸ ਵਿਸ਼ੇ ਵਿਚ ਸਿਮਰਨ ਕੌਰ ਤੇ ਨਵਜੋਤ ਕੌਰ, ਪੰਜਾਬੀ ਵਿਸ਼ੇ ਵਿਚ ਨਵਜੋਤ ਕੌਰ ਅਤੇ ਅੰਗਰੇਜ਼ੀ ਵਿਚ ਮੰਨਤ ਕੁਮਾਰੀ ਨੇ 100 ਵਿਚੋਂ 100 ਨੰਬਰ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸਿੱਖ ਦਸਤਾਰ ਦਿਵਸ ਮੌਕੇ ਖ਼ਾਲਸਾ ਸਕੂਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸਨ ਸ੍ਰੀ ਅਨੰਦਪੁਰ ਸਾਹਿਬ ਦੀ ਹੋਈ ਮੁੜ ਚੋਣ ਕਰਮ ਚੰਦ ਪ੍ਰਧਾਨ ਅਤੇ ਪਿ੍ੰਸੀਪਲ ਰਾਣਾ ਬਣੇ ਸਰਪ੍ਰਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।