08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੀਨੀਕਰਨ ਕੀਤੇ ਸੂਚਨਾ ਕੇਂਦਰ ਦਾ ਸਿੰਘ ਸਾਹਿਬ ਵਲੋਂ ਉਦਘਾਟਨ <br/>

ਅਜੀਤ ਡੈਸਕ 14-04-2026
ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਨਵੀਨੀਕਰਣ ਕੀਤੇ ਗਏ ਅਧੁਨਿਕ ਸੂਚਨਾ ਕੇਂਦਰ ਦਾ ਸ਼ੁੱਭ ਉਦਘਾਟਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹ ਾਂ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਆਦਿ ਵੀ ਨਾਲ ਸਨ | ਨਵੇਂ ਸੂਚਨਾ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੂਚਨਾ ਕੇਂਦਰ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਆਉਂਦਿਆਂ ਸੰਗਤਾਂ ਨੂੰ ਤਖ਼ਤ ਸਾਹਿਬ ਅਤੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਦੀ ਸਹੀ ਅਤੇ ਤੁਰੰਤ ਜਾਣਕਾਰੀ ਪ੍ਰਦਾਨ ਕਰਨ 'ਚ ਅਹਿਮ ਰੋਲ ਅਦਾ ਕਰੇਗਾ | ਤਖ਼ਤ ਸਾਹਿਬ ਵਿਖੇ ਆਪਣੀ ਸ਼ਰਧਾ ਭਾਵਨਾ ਲੈ ਕੇ ਆਈਆਂ ਵਿਸ਼ੇਸ਼ ਸ਼ਖ਼ਸੀਅਤਾਂ ਦਾ ਮਾਣ ਸਤਿਕਾਰ ਵੀ ਸਥਾਪਤ ਕੀਤੇ ਅਧੁਨਿਕ ਸਹੂਲਤਾਂ ਵਾਲੇ ਸੂਚਨਾ ਕੇਂਦਰ ਵਿਖੇ ਹੋਇਆ ਕਰੇਗਾ | ਇਸ ਮੌਕੇ 'ਤੇ ਤਖ਼ਤ ਸਾਹਿਬ ਵਿਖੇ ਬਤੌਰ ਸੂਚਨਾ ਅਫ਼ਸਰ ਸਾਨਦਾਰ ਸੇਵਾਵਾਂ ਨਿਭਾਅ ਰਹੇ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ ਨੂੰ ਗੁਰੂ ਘਰ ਦੀ ਬਖਸਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹ ਾਂ ਨੂੰ ਨਵੇਂ ਸੂਚਨਾ ਦਫ਼ਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ | ਇਸ ਮੌਕੇ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਭਾਈ ਸੁਖਜੀਤ ਸਿੰਘ, ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਚਹਿੜਮਜਾਰਾ, ਸੁਖਬੀਰ ਸਿੰਘ ਕਲਮਾਂ, ਸਹਾਇਕ ਹਰਦੇਵ ਸਿੰਘ, ਇੰਜੀ: ਚੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਨੂੰ ਲੈ ਕੇ ਸੰਘਰਸ਼ਕਾਰੀਆਂ ਨੇ ਵਿੱਤ ਮੰਤਰੀ ਚੀਮਾ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਸਿੱਖ ਦਸਤਾਰ ਦਿਵਸ ਮੌਕੇ ਖ਼ਾਲਸਾ ਸਕੂਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।