21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖੇਤੀਬਾੜੀ ਲਈ ਬਿਜਲੀ ਦੇ ਸਮੇਂ ਵਿਚ ਸੁਧਾਰ ਦੀ ਮੰਗ

ਅਜੀਤ ਡੈਸਕ 16-04-2026

ਮੋਰਿੰਡਾ, 15 ਅਪ੍ਰੈਲ (ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਵਲੋਂ ਪੰਜਾਬ ਸਰਕਾਰ ਤੇ ਪੀ.ਐਸ.ਪੀ.ਸੀ.ਐਲ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਬਿਜਲੀ ਸਵੇਰੇ 3 ਵਜੇ ਤੋਂ 9 ਵਜੇ ਤੱਕ ਦਿੱਤੀ ਜਾਵੇ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਮੱਕੀ ਗੰਨਾ ਅਤੇ ਸਬਜ਼ੀ ਨੂੰ ਪਾਣੀ ਲਾਉਣ ਲਈ ਜੋ ਬਿਜਲੀ ਇੱਕ ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤੱਕ ਦਿੱਤੀ ਜਾਂਦੀ ਹੈ | ਉਸ ਨੂੰ ਸੁਧਾਰ ਕਰਕੇ ਸਵੇਰੇ 3 ਵਜੇ ਤੋਂ ਲੈ ਕੇ 9 ਵਜੇ ਤੱਕ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਕਿ ਕਿਸਾਨਾਂ ਦੀਆਂ ਫ਼ਸਲਾਂ ਨੂੰ ਪਾਣੀ ਸਹੀ ਸਮੇਂ ਸਿਰ ਮਿਲ ਜਾਵੇ | ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹਾ ਪਹਾੜੀ ਹੋਣ ਕਰਕੇ ਇਸ ਵਿਚ ਜੰਗਲੀ ਜਾਨਵਰ ਬਹੁਤ ਹਨ ਜੋ ਕਿ ਰਾਤ ਵੇਲੇ ਕਿਸਾਨਾਂ ਦਾ ਜਾਨੀ ਨੁਕਸਾਨ ਵੀ ਕਰ ਸਕਦੇ ਹਨ ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਕਿਸਾਨਾਂ ਨੂੰ ਬਿਜਲੀ 3 ਵਜੇ ਤੋਂ ਲੈ ਕੇ 9 ਵਜੇ ਤੱਕ ਛੇ ਘੰਟੇ ਰੋਜ਼ਾਨਾ ਨਿਰਵਿਘਨ ਦਿੱਤੀ ਜਾਵੇ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ 'ਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ <br/> ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।