30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਨਾਜ ਮੰਡੀ ਰਾਮਪੁਰ- ਪੁਰਖਾਲੀ ਵਿਖੇ ਕਣਕ ਦੇ ਦਾਣੇ 'ਚ ਨੁਕਸ ਕੱਢ ਕੇ ਕਿਸਾਨਾਂ ਨੂੰ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ - ਭਾਰਤੀ ਕਿਸਾਨ ਯੂਨੀਅਨ ਏਕਤਾ (ਮਝੈਲ) <br/>

ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਮੰਡੀ 'ਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ (ਮਝੈਲ) ਦੇ ਆਗੂ | ਤਸਵੀਰ:ਅੰਮਿ੍ਤਪਾਲ ਸਿੰਘ ਬੰਟੀ <br/> 17-04-2026
ਪੁਰਖਾਲੀ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਕਣਕ ਦੇ ਦਾਣੇ 'ਚ ਨੁਕਸ ਕੱਢ ਕੇ ਕਿਸਾਨਾਂ ਨੂੰ ਪਰੇਸ਼ਾਨ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਮਝੈਲ) ਵਲੋਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਨੇ ਦੱਸਿਆ ਕਿ ਅਨਾਜ ਮੰਡੀ ਰਾਮਪੁਰ-ਪੁਰਖਾਲੀ ਕਿਸਾਨਾਂ ਨੂੰ ਕਣਕ ਦੇ ਦਾਣੇ 'ਚ ਕਿਸੇ ਨਾ ਕਿਸੇ ਬਹਾਨੇ ਨੁਕਸ ਕੱਢ ਕੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕਣਕ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾ ਹੀ ਬੇਮੌਸਮੀ ਬਰਸਾਤ ਅਤੇ ਹੋਰ ਕੁਦਰਤੀ ਆਫ਼ਤਾਂ ਦੇ ਝੰਬੇ ਹੋਏ ਹਨ, ਇਸ ਤੋਂ ਬਾਅਦ ਕਿਸਾਨਾਂ ਨੂੰ ਹੁਣ ਮੰਡੀਆਂ 'ਚ ਪਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਮੰਡੀ 'ਚ ਕਿਸਾਨਾਂ ਨੂੰ ਭਿੱਜੜ ਦਾਣੇ ਸੁੰਗੜੇ ਦਾਣੇ ਜਾਂ ਹੋਰ ਬਹਾਨੇ ਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਮੰਡੀ 'ਚ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਮੰਡੀ ਅੰਦਰ ਪ੍ਰਬੰਧਾਂ ਦੀ ਵੱਡੀ ਘਾਟ ਹੈ | ਉਨ੍ਹਾਂ ਦੱਸਿਆ ਕਿ ਮੰਡੀ 'ਚ ਕਿਸਾਨਾਂ ਨੂੰ ਪਾਣੀ ਲਈ ਕੋਈ ਸੇਵਾਦਾਰ ਮੌਜੂਦ ਨਹੀਂ ਹੈ | ਮੰਡੀ 'ਚ ਸਫ਼ਾਈ ਦੇ ਕੋਈ ਪ੍ਰਬੰਧ ਨਹੀਂ ਹਨ ਅਤੇ ਖ਼ਰੀਦ ਦੇ ਵੀ ਕੋਈ ਪ੍ਰਬੰਧ ਨਹੀਂ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਮੰਡੀ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਸਮੱਸਿਆ ਨੂੰ ਲੈ ਕੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਜਾਵੇਗੀ ਜੇਕਰ ਫਿਰ ਵੀ ਸਮੱਸਿਆ ਦਾ ਕੋਈ ਹੱਲ ਨਹੀਂ ਹੁੰਦਾ ਤਾਂ ਉਹ ਇਸ ਸਬੰਧੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਨੌਨਿਹਾਲ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਕੁਲਵੰਤ ਸਿੰਘ ਸੈਣੀ ਮੀਡੀਆ ਇੰਚਾਰਜ, ਗੁਰਜੋਤ ਸਿੰਘ, ਬਹਾਦਰ ਸਿੰਘ ਸਿਆਸਤ ਪੁਰ, ਮੋਹਣ ਸਿੰਘ ਮੰਡ, ਜੋਤੀ ਭੱਦਲ ਅਤੇ ਹੋਰ ਕਿਸਾਨ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਸਕੂਲ ਕਾਂਗੜ ਵਿਖੇ ਆਈ.ਟੀ. ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਬੀ.ਬੀ.ਐਮ.ਬੀ. ਬੋਰਡ ਸੰਬੰਧੀ ਕੇਂਦਰ ਸਰਕਾਰ ਦਾ ਫ਼ੈਸਲਾ ਪੰਜਾਬ ਵਿਰੋਧੀ- ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।