11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸੰਬੰਧੀ ਸਰਵੇ <br/>

ਅਜੀਤ ਡੈਸਕ 18-04-2026
ਮੋਰਿੰਡਾ, 17 ਅਪ੍ਰੈਲ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ 'ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਡੇਂਗੂ ਸਬੰਧੀ ਲਾਰਵੇ ਦੀ ਜਾਂਚ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਦੇ ਲੱਛਣਾਂ ਵਿਚ ਵਿਅਕਤੀ ਨੂੰ ਤੇਜ਼ ਸਿਰ ਦਰਦ, ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ ਮੁੱਖ ਹਨ | ਡੇਂਗੂ ਦੀ ਬਿਮਾਰੀ ਨੂੰ ਰੋਕਣ ਲਈ ਡੇਂਗੂ ਦੇ ਮੱਛਰ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਣਾ ਚਾਹੀਦਾ ਹੈ | ਕਿਸੇ ਵੀ ਖ਼ਾਲੀ ਥਾਂ 'ਤੇ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉਸ ਤੇ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ | ਆਪਣੇ ਆਲੇ-ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ ਸਿਹਤ ਕਰਮਚਾਰੀ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਟਾਣਾ ਵਿਖੇ 'ਅੰਮਿ੍ਤ ਦੀ ਸ਼ਕਤੀ' ਨਾਟਕ ਦਾ ਮੰਚਨ <br/> ਅਗਲੀ ਖ਼ਬਰ ''ਸਾਡੇ ਬਜ਼ੁਰਗ, ਸਾਡਾ ਮਾਣ'' ਪ੍ਰੋਗਰਾਮ ਤਹਿਤ ਬਜ਼ੁਰਗਾਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।