24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਲੋਂ ਸਤਨਾਮ ਸਿੰਘ ਸੱਤੀ ਨਾਲ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 09-05-2026
ਰੂਪਨਗਰ, 8 ਮਈ (ਯਸ਼ਵੰਤ ਬੱਸੀ)- ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਤੇ 'ਅਜੀਤ' ਉਪ ਦਫ਼ਤਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਦੇ ਗ੍ਰਹਿ ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਆਈ.ਪੀ.ਐਸ. ਮਨਿੰਦਰ ਸਿੰਘ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਬੀਤੇ ਦਿਨ ਸਤਨਾਮ ਸਿੰਘ ਸੱਤੀ ਦੇ ਪਿਤਾ ਰਜਿੰਦਰ ਸਿੰਘ (82) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ | ਐੱਸ.ਐੱਸ.ਪੀ. ਰੂਪਨਗਰ ਨੇ ਵਿਛੜੀ ਆਤਮਾ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ | ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਰੂਪਨਗਰ ਪ੍ਰੈੱਸ ਕਲੱਬ ਦੇ ਸਰਪ੍ਰਸਤ ਤੇ ਸਾਬਕਾ ਪ੍ਰਧਾਨ ਬਹਾਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ, ਜਨਰਲ ਸਕੱਤਰ ਤੇਜਿੰਦਰ ਸਿੰਘ, ਕਾਰਜਕਾਰਨੀ ਮੈਂਬਰ ਸਰਬਜੀਤ ਸਿੰਘ ਕਾਕਾ, ਕੁਲਜੀਤ ਸਿੰਘ ਹਨੀ ਤੇ ਲੋਕ ਸੰਪਰਕ ਦਫ਼ਤਰ ਦੇ ਕਰਮਚਾਰੀ ਬਿਕਰਮਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਡਿਜੀਟਲ ਪਰਿਵਰਤਨ ਵਿਸ਼ੇ 'ਤੇ ਮਾਹਿਰ ਭਾਸ਼ਨ ਕਰਵਾਇਆ <br/> ਅਗਲੀ ਖ਼ਬਰ ਚਨੌਲੀ ਬਸੀ ਸਕੂਲ ਦੀਆਂ 2 ਵਿਦਿਆਰਥਣਾਂ ਨੇ ਕੀਤੀ ਸਕਾਲਰਸ਼ਿਪ ਪ੍ਰੀਖਿਆ ਪਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।