24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਹੋਈ ਸਮਾਪਤ <br/>

ਅਜੀਤ ਡੈਸਕ 09-05-2026
ਸ੍ਰੀ ਅਨੰਦਪੁਰ ਸਾਹਿਬ, 8 ਮਈ (ਜੇ ਐਸ ਨਿੱਕੂਵਾਲ)- ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸਮਾਪਤ ਹੋ ਗਈ | ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਸੁਸਾਇਟੀ ਦੇ ਸਮੂਹ ਮੈਂਬਰਾਂ ਤੇ ਸ਼ਹਿਰ ਦੀਆਂ ਸੰਗਤਾਂ ਵਲੋਂ ਹਰ ਰੋਜ਼ ਸ਼ਾਮ ਦੇ 4 ਵਜੇ ਪਾਠ ਅਰੰਭ ਕੀਤੇ ਜਾਂਦੇ ਸਨ | ਪਾਠ ਦੀ ਲੜੀ ਦੀ ਸਮਾਪਤੀ ਸਮਾਗਮ 'ਚ ਸੁਸਾਇਟੀ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਬੀਬੀ ਮਨਜੀਤ ਕੌਰ ਖ਼ਾਲਸਾ, ਬੀਬੀ ਜਸਬੀਰ ਕੌਰ, ਮਨਜਿੰਦਰ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਬਬਲੀ ਕੌਰ, ਸੱਤੀ, ਨਿਰਮਲ ਕੌਰ, ਪਰਵਿੰਦਰ ਕੌਰ ਪਿੰਟੂ, ਸੁਰਿੰਦਰ ਕੌਰ, ਮਨਜੀਤ ਕੌਰ ਅਰੋੜਾ, ਗੁਰਮੇਲ ਕੌਰ ਟੌਹੜਾ, ਕੁਲਵੰਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਵਿਸ਼ਵ ਰੈੱਡ ਕਰਾਸ' ਦਿਵਸ ਮਨਾਇਆ <br/> ਅਗਲੀ ਖ਼ਬਰ ਡਿਜੀਟਲ ਪਰਿਵਰਤਨ ਵਿਸ਼ੇ 'ਤੇ ਮਾਹਿਰ ਭਾਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।