22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਲੜਕੀਆਂ ਪ੍ਰਤੀ ਭੇਦਭਾਵ ਨੂੰ ਖਤਮ ਕਰਨ ਲਈ ਲਿੰਗ ਚੋਣ ਮਨਾਹੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ-ਡਾ. ਰਮਨ ਗੁਪਤਾ <br/>

ਅਜੀਤ ਡੈਸਕ 09-05-2026
ਰੂਪਨਗਰ, 8 ਮਈ (ਯਸ਼ਵੰਤ ਬੱਸੀ)- ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਲਿੰਗ ਚੋਣ ਰੋਕੂ ਕਾਨੂੰਨ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵੱਖ-ਵੱਖ ਅਲਟਰਾਸਾਊਾਡ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਕਾਨੂੰਨੀ ਅਪਰਾਧ ਹੈ ਤੇ ਇਸ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਜ਼ਿਲ੍ਹੇ ਦੇ ਸਾਰੇ ਰਜਿਸਟਰਡ ਅਲਟਰਾਸਾਊਾਡ ਸੈਂਟਰਾਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ | ਸੈਂਟਰਾਂ ਵਿਚ ਰਿਕਾਰਡ ਦੀ ਸਹੀ ਸੰਭਾਲ, ਫਾਰਮ ਐਫ ਦੀ ਪੂਰੀ ਤਰ੍ਹਾਂ ਭਰਤੀ ਤੇ ਮਰੀਜ਼ਾਂ ਦੀ ਜਾਣਕਾਰੀ ਦਾ ਸਹੀ ਰਿਕਾਰਡ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ-ਸਮੇਂ 'ਤੇ ਅਲਟਰਾਸਾਊਾਡ ਸੈਂਟਰਾਂ ਦੀ ਜਾਂਚ ਕੀਤੀ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪਾਏ ਜਾਣ 'ਤੇ ਤੁਰੰਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਵਲੋਂ ਵੀ ਆਪਣੇ ਸੁਝਾਅ ਦਿੱਤੇ ਗਏ ਅਤੇ ਕਿਹਾ ਗਿਆ ਕਿ ਲੋਕਾਂ ਨੂੰ ਪੀ.ਸੀ.ਪੀ.ਐਨ.ਡੀ.ਟੀ. ਐਕਟ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਸਮਾਜ ਵਿਚ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਵਿਕਸਿਤ ਹੋ ਸਕੇ | ਮੀਟਿੰਗ ਵਿਚ ਸਿਹਤ ਵਿਭਾਗ ਦੇ ਅਧਿਕਾਰੀ, ਐਡਵਾਈਜ਼ਰੀ ਕਮੇਟੀ ਦੇ ਮੈਂਬਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡਾ. ਨੀਰਜ, ਡਾ. ਪੁਨੀਤ ਸੈਣੀ, ਡਾ. ਗੁਰਸੇਵਕ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਗੁਰਮੀਤ ਕੌਰ, ਕਮਲਜੀਤ ਕੌਰ, ਲਵਪ੍ਰੀਤ ਕੌਰ, ਰਾਜੇਸ਼ ਸਹਿਗਲ, ਸੁਖਜੀਤ ਕੰਬੋਜ ਤੇ ਖੁਸ਼ਹਾਲ ਹਾਜ਼ਰ ਸਨ |

ਪਿਛਲੀ ਖ਼ਬਰ ਕੋਆਪਰੇਟਿਵ ਸੁਸਾਇਟੀਆਂ ਖ਼ਿਲਾਫ਼ ਲਿਆ ਜਾਣ ਵਾਲਾ ਕੋਈ ਵੀ ਫ਼ੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਧਰਮਪਾਲ <br/> ਅਗਲੀ ਖ਼ਬਰ ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।