22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੋਆਪਰੇਟਿਵ ਸੁਸਾਇਟੀਆਂ ਖ਼ਿਲਾਫ਼ ਲਿਆ ਜਾਣ ਵਾਲਾ ਕੋਈ ਵੀ ਫ਼ੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਧਰਮਪਾਲ <br/>

ਅਜੀਤ ਡੈਸਕ 09-05-2026
ਨੂਰਪੁਰ ਬੇਦੀ, 8 ਮਈ (ਵਿੰਦਰਪਾਲ ਝਾਂਡੀਆਂ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਧਰਮਪਾਲ ਸੈਣੀਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਰਜਿਸਟਰਾਰ ਦਫ਼ਤਰ ਜਾਂ ਕੋਆਪਰੇਟਿਵ ਬੈਂਕਾਂ ਵਲੋਂ ਪਿੰਡ ਪੱਧਰ 'ਤੇ ਕਿਸਾਨਾਂ ਦੀ ਸਹਾਇਤਾ ਲਈ ਚਲਾਈਆਂ ਜਾ ਰਹੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਖ਼ਿਲਾਫ਼ ਲਿਆ ਗਿਆ ਕੋਈ ਵੀ ਫ਼ੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਕੋਈ ਅਜਿਹਾ ਕਦਮ ਚੁੱਕਿਆ ਗਿਆ ਜਿਸ ਨਾਲ ਕਿਸਾਨਾਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਉਸਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹੱਦ ਕਰਜ਼ਿਆਂ ਜਾਂ ਹੋਰ ਮਾਮਲਿਆਂ ਨੂੰ ਲੈ ਕੇ ਜੇਕਰ ਸੁਸਾਇਟੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਮਹੂਰੀ ਕਿਸਾਨ ਸਭਾ ਸੰਘਰਸ਼ ਨੂੰ ਸਿਰੇ ਤੱਕ ਲੈ ਕੇ ਜਾਵੇਗੀ | ਉਨ੍ਹਾਂ ਕੋਆਪਰੇਟਿਵ ਸੁਸਾਇਟੀਆਂ ਦੇ ਸੈਕਟਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਸਭਾ ਹਰ ਸਮੇਂ ਸੈਕਟਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ | ਧਰਮਪਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਕੋਆਪਰੇਟਿਵ ਸੁਸਾਇਟੀਆਂ ਦੇ ਹਿਤਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਆਉਣ ਵਾਲੇ ਸਮੇਂ 'ਚ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |
ਪਿਛਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਦਾ ਸੂਬਾ ਪੱਧਰੀ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ-ਸੱਗੂ <br/> ਅਗਲੀ ਖ਼ਬਰ ਲੜਕੀਆਂ ਪ੍ਰਤੀ ਭੇਦਭਾਵ ਨੂੰ ਖਤਮ ਕਰਨ ਲਈ ਲਿੰਗ ਚੋਣ ਮਨਾਹੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ-ਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।