22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ <br/>

ਅਜੀਤ ਡੈਸਕ 09-05-2026
ਮੋਰਿੰਡਾ, 8 ਮਈ (ਪਿ੍ਤਪਾਲ ਸਿੰਘ)- ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਦਿੱਤੇ ਹੜਤਾਲ ਦੇ ਸੱਦੇ 'ਤੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਉਂਸਪਲ ਸਫ਼ਾਈ ਸੇਵਕ ਇੰਪਲਾਈਜ਼ ਯੂਨੀਅਨ ਮੋਰਿੰਡਾ ਦੇ ਪ੍ਰਧਾਨ ਰਾਮ ਗੋਪਾਲ ਰਾਮਾ ਨੇ ਦੱਸਿਆ ਕਿ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪੈਨਸ਼ਨ ਲਗਵਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਦੀ ਮੰਗ ਨੂੰ ਲੈ ਕੇ 6 ਮਈ ਤੋਂ ਮਿਉਂਸਪਲ ਕਰਮਚਾਰੀ ਹੜਤਾਲ 'ਤੇ ਚੱਲ ਰਹੇ ਹਨ | ਨਗਰ ਕੌਂਸਲ ਮੋਰਿੰਡਾ ਦੇ ਸਮੂਹ ਸਫ਼ਾਈ ਕਰਮਚਾਰੀ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਹਨ | ਇਸ ਕਾਰਨ ਸ਼ਹਿਰ ਮੋਰਿੰਡਾ ਅੰਦਰ ਵੱਖ-ਵੱਖ ਥਾਵਾਂ 'ਤੇ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ਹੜਤਾਲ ਦੇ ਤੀਜੇ ਦਿਨ ਸਫ਼ਾਈ ਕਾਮਿਆਂ ਤੇ ਹੜਤਾਲੀ ਕੈਂਪ 'ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ | ਯੂਨੀਅਨ ਆਗੂ ਰਾਮ ਕੁਮਾਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਹੜਤਾਲ ਜਾਰੀ ਰਹੇਗੀ | ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਗੁਰਜੰਟ ਸਿੰਘ, ਸਾਬਕਾ ਪ੍ਰਧਾਨ ਹਰਦੇਵ ਸਿੰਘ ਜੇਬਾਂ, ਸਕੱਤਰ ਗੁਰਪ੍ਰੀਤ ਸਿੰਘ, ਰੇਖਾ ਰਾਣੀ ਤੇ ਪਿੰਕੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਰਵਿੰਦਰ ਸਿੰਘ, ਰਵਿੰਦਰ ਸਿੰਘ, ਜਗਜੀਤ ਸਿੰਘ, ਸਤਵੀਰ ਸਿੰਘ, ਦੀਪਕ, ਮੇਜਰ ਸਿੰਘ, ਮਨਵੀਰ ਸਿੰਘ, ਅਮਨਦੀਪ ਸਿੰਘ, ਨੇਤਰ ਸਿੰਘ, ਕਿਰਨਾਂ ਤੇ ਉਸ਼ਾ ਰਾਣੀ ਯੂਨੀਅਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਦਾ ਸੂਬਾ ਪੱਧਰੀ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ-ਸੱਗੂ <br/> ਅਗਲੀ ਖ਼ਬਰ ਚੰਦਪੁਰ ਬੇਲਾ ਵਿਖੇ ਦਰਿਆ ਸਤਲੁਜ 'ਤੇ ਬਣਿਆ ਪੁਲ ਵੀ ਨਾਜਾਇਜ਼ ਮਾਈਨਿੰਗ ਦੀ ਭੇਟ ਚੜਿ੍ਹਆ, ਪੁਲ ਦਾ ਇੱਕ ਪਾਇਆ ਤੇ ਦੋ ਸਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।