22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੱਸਾ ਸਿੰਘ ਰਾਮਗੜ੍ਹੀਆ ਦਾ ਸੂਬਾ ਪੱਧਰੀ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ-ਸੱਗੂ <br/>

ਅਜੀਤ ਡੈਸਕ 09-05-2026
ਸ੍ਰੀ ਅਨੰਦਪੁਰ ਸਾਹਿਬ, 8 ਮਈ (ਕਰਨੈਲ ਸਿੰਘ)- ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਸੂਬਾ ਪੱਧਰੀ ਜਨਮ ਦਿਹਾੜਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੇ ਅਸਥਾਨ ਸੰਤ ਆਸ਼ਰਮ ਵਿਖੇ ਅੱਜ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸਰਪ੍ਰਸਤ ਜਗਜੀਤ ਸਿੰਘ ਸੱਗੂ ਨੇ ਦਿੰਦਿਆਂ ਦੱਸਿਆ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਹਰ ਸਾਲ ਜੱਸਾ ਸਿੰਘ ਰਾਮਗੜ੍ਹੀਆ ਦਾ ਸੂਬਾ ਪੱਧਰੀ ਜਨਮ ਦਿਹਾੜਾ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਜਥੇਬੰਦੀ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਪ੍ਰੋਗਰਾਮ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮਾਂ ਹੋਵੇਗਾ ਜਿਸ 'ਚ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਤੇ ਕੀਰਤਨੀ ਜਥਿਆਂ ਦੇ ਨਾਲ-ਨਾਲ ਸ਼ਖ਼ਸੀਅਤਾਂ ਸਿੱਖ ਇਤਿਹਾਸ 'ਤੇ ਚਾਨਣਾ ਪਾਉਣਗੀਆਂ | ਇਸ ਮੌਕੇ ਪੰਜਾਬ ਭਰ ਤੋਂ ਰਾਮਗੜ੍ਹੀਆ ਪਰਿਵਾਰ ਵੱਡੀ ਗਿਣਤੀ 'ਚ ਇਸ ਸਮਾਗਮ 'ਚ ਸ਼ਿਰਕਤ ਕਰਨਗੇ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੇ ਅਸਥਾਨ ਸੰਤ ਆਸ਼ਰਮ ਵਿਖੇ ਪਹੁੰਚ ਕੇ ਸਮਾਗਮਾਂ 'ਚ ਹਾਜ਼ਰੀਆਂ ਭਰਨ |

ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਰੋਸ ਧਰਨਾ 11 ਨੂੰ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।