22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭਾਕਿਯੂ ਕਾਦੀਆਂ ਵਲੋਂ ਰੋਸ ਧਰਨਾ 11 ਨੂੰ

ਅਜੀਤ ਡੈਸਕ 09-05-2026
ਸ੍ਰੀ ਚਮਕੌਰ ਸਾਹਿਬ, 8 ਮਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ, ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਤੇ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਸ੍ਰੀ ਚਮਕੌਰ ਸਾਹਿਬ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ 10 ਅਪ੍ਰੈਲ 2026 ਨੂੰ ਪਾਸ ਕੀਤੇ ਸਕੇਲ ਆਫ਼ ਫਾਈਨਾਂਸ (ਹੱਦ ਕਰਜ਼ੇ) ਰੱਦ ਕਰਕੇ ਪਿਛਲੇ ਸਾਲ 2025-2026 ਵਾਲੇ ਹੱਦ ਕਰਜ਼ੇ ਲਾਗੂ ਕਰਨ ਦੇ ਜਾਰੀ ਕੀਤੇ ਹੁਕਮ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਸਮੁੱਚੇ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਸੂਬੇ ਭਰ ਵਿਚ ਕੇਂਦਰੀ ਸਹਿਕਾਰੀ ਬੈਂਕਾਂ ਅੱਗੇ 11 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦੇ ਉਲੀਕੇ ਰੋਸ ਪ੍ਰਦਰਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਵਿਖੇ ਜਥੇਬੰਦੀ ਵਲੋਂ ਦੀ ਰੋਪੜ ਕੇਂਦਰੀ ਸਹਿਕਾਰੀ ਬੈਂਕ ਰੂਪਨਗਰ (ਮੇਨ ਬਰਾਂਚ) ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ |
ਪਿਛਲੀ ਖ਼ਬਰ ਮਾਤਾ ਗੁਰਦੀਪ ਕੌਰ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਦਾ ਸੂਬਾ ਪੱਧਰੀ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ-ਸੱਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।