18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਸ਼ੋ੍ਰਮਣੀ ਕਮੇਟੀ ਵਲੋਂ 6 ਲੱਖ 94 ਹਜ਼ਾਰ ਰੁਪਏ ਦੀ ਗਰਾਂਟ ਜਾਰੀ <br/>

ਅਜੀਤ ਡੈਸਕ 09-05-2026
ਸ੍ਰੀ ਅਨੰਦਪੁਰ ਸਾਹਿਬ, 8 ਮਈ (ਜੇ. ਐਸ. ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਅੰਮਿ੍ਤਧਾਰੀ ਗੁਰਸਿੱਖ ਵਿਦਿਆਰਥੀਆਂ ਨੂੰ ਮਾਲੀ ਮਦਦ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਲਜ ਨੂੰ 6 ਲੱਖ 94 ਹਜ਼ਾਰ 500 ਰੁਪਏ ਦੀ ਵੱਡੀ ਗਰਾਂਟ ਦਿੱਤੀ ਹੈ | ਇਸ ਗਰਾਂਟ ਦਾ ਲਾਭ ਕਾਲਜ ਵਿਚ ਪੜ੍ਹ ਰਹੇ ਅੰਮਿ੍ਤਧਾਰੀ ਗੁਰਸਿੱਖ ਵਿਦਿਆਰਥੀਆਂ ਨੂੰ ਮਿਲੇਗਾ | ਕਾਲਜ ਪਿ੍ੰਸੀਪਲ ਡਾ. ਜਸਵੀਰ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੱਖਿਆ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਜ਼ੀਫ਼ੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਵਿਚ ਸਹਾਇਤਾ ਦੇ ਨਾਲ-ਨਾਲ ਗੁਰਸਿੱਖੀ ਜੀਵਨ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਕਾਲਜ ਦਾ ਸਾਰਾ ਸਟਾਫ਼ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਵਚਨਬੱਧ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਦੇ ਨਾਲ-ਨਾਲ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਗੁਰਸਿੱਖੀ ਜੀਵਨ ਨੂੰ ਅਪਣਾਉਣ |

ਪਿਛਲੀ ਖ਼ਬਰ ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਨੇ ਡੇਂਗੂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਸਕੇਲ ਆਫ਼ ਫਾਈਨਾਂਸ 2026-27 ਤੁਰੰਤ ਲਾਗੂ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।