18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਨੇ ਡੇਂਗੂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 09-05-2026
ਸ਼੍ਰੀ ਚਮਕੌਰ ਸਾਹਿਬ,8 ਮਈ (ਜਗਮੋਹਣ ਸਿੰਘ ਨਾਰੰਗ)- ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਐਸ. ਐਮ. ਓ. ਡਾ. ਗੋਬਿੰਦ ਟੰਡਨ ਦੀ ਅਗਵਾਈ ਹੇਠ ਕੂਚਬੰਦ ਕਲੋਨੀ ਸ੍ਰੀ ਚਮਕੌਰ ਸਾਹਿਬ ਵਿਖੇ ਡੇਂਗੂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਬੀ.ਈ.ਈ. ਹਰਵਿੰਦਰ ਸਿੰਘ ਨੇ ਇਸ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਵਿਚ ਪਏ ਕੂਲਰਾਂ ਦਾ ਪਾਣੀ ਹਫਤੇ ਵਿਚ ਇਕ ਵਾਰ ਜ਼ਰੂਰ ਸੁਕਾ ਕੇ ਬਦਲਿਆ ਜਾਵੇ | ਘਰਾਂ ਵਿਚ ਗਮਲਿਆਂ, ਟੁੱਟੇ ਭੱਜੇ ਭਾਂਡਿਆਂ, ਟਾਇਰਾਂ, ਫਰਿਜਾਂ ਦੀਆਂ ਟ੍ਰੇਆਂ ਆਦਿ 'ਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ | ਕਈ ਥਾਵਾਂ 'ਤੇ ਪਾਣੀ ਇਕੱਠਾ ਹੋ ਜਾਂਦਾ ਹੈ ਜਿੱਥੇ ਮੱਛਰ ਦਾ ਲਾਰਵਾ ਪਨਪਦਾ ਹੈ |
ਇਸ ਲਈ ਅਜਿਹੀ ਥਾਵਾਂ 'ਤੇ ਲਾਰਵੇਸਾਈਡ ਦਵਾਈ ਦਾ ਸਪਰੇਅ ਜਾਂ ਉਸ ਪਾਣੀ 'ਚ ਕਾਲਾ ਤੇਲ ਪਾਇਆ ਜਾਵੇ | ਇਸ ਮੌਕੇ ਸੁਪਰਵਾਈਜ਼ਰ ਕੁਲਵੀਰ ਸਿੰਘ, ਸੁਪਰਵਾਈਜ਼ਰ ਮੋਹਣ ਸਿੰਘ, ਗੁਰਦੀਪ ਸਿੰਘ ਹੈਲਥ ਵਰਕਰ, ਬਲਜੀਤ ਕੌਰ, ਸਾਹਿਬ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ ਆਮ ਆਦਮੀ ਪਾਰਟੀ: ਡਾ. ਸੁਭਾਸ਼ ਸ਼ਰਮਾ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਸ਼ੋ੍ਰਮਣੀ ਕਮੇਟੀ ਵਲੋਂ 6 ਲੱਖ 94 ਹਜ਼ਾਰ ਰੁਪਏ ਦੀ ਗਰਾਂਟ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।