17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੇਜਰ ਅੰਜੂ ਬਾਲਾ ਸਿੰਘ ਵਲੋਂ ਕੌਮੀ ਪ੍ਰਧਾਨ ਲਾਲ ਸਿੰਘ ਆਰਿਆ ਅਤੇ ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸਲੂ ਨਾਲ ਮੁਲਾਕਾਤ

ਭਾਜਪਾ ਐੱਸ.ਸੀ. ਮੋਰਚਾ ਦੇ ਕੌਮੀ ਪ੍ਰਧਾਨ ਲਾਲ ਸਿੰਘ ਆਰਿਆ ਨਾਲ ਮੁਲਾਕਾਤ ਕਰਦੇ ਮੇਜਰ ਅੰਜੂ ਬਾਲਾ ਸਿੰਘ | <br/> 09-05-2026
ਮੋਰਿੰਡਾ, 8 ਮਈ (ਪਿ੍ਤਪਾਲ ਸਿੰਘ)-ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਵਲੋਂ ਭਾਜਪਾ ਪੰਜਾਬ ਦੇ ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸਲੂ ਦੀ ਹਾਜ਼ਰੀ ਵਿਚ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਪ੍ਰਧਾਨ ਲਾਲ ਸਿੰਘ ਆਰਿਆ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਸੰਗਠਨਾਤਮਕ ਮਸਲਿਆਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ | ਇਸ ਮੌਕੇ ਪੰਜਾਬ ਵਿਚ ਭਾਜਪਾ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ, ਅਨੁਸੂਚਿਤ ਜਾਤੀ ਵਰਗ ਵਿਚ ਪਾਰਟੀ ਦੀ ਪਹੁੰਚ ਵਧਾਉਣ ਅਤੇ ਆਉਣ ਵਾਲੀਆਂ ਰਾਜਨੀਤਿਕ ਤੇ ਸਮਾਜਿਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸੰਗਠਨ ਦੀ ਮਜ਼ਬੂਤੀ, ਕਾਰਕੁਨਾਂ ਦੇ ਮਨੋਬਲ ਨੂੰ ਉੱਚਾ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਅਤੇ ਸਮਾਜਿਕ ਨਿਆਂ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਭਾਜਪਾ ਲਗਾਤਾਰ ਲੋਕਾਂ ਵਿਚ ਆਪਣੀ ਮਜ਼ਬੂਤ ਪਛਾਣ ਬਣਾਉਂਦੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵੱਧ ਮਜ਼ਬੂਤ ਰੂਪ ਵਿਚ ਉੱਭਰੇਗੀ | ਕੌਮੀ ਪ੍ਰਧਾਨ ਲਾਲ ਸਿੰਘ ਆਰਿਆ ਨੇ ਕਾਰਕੁਨਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਤੇ ਸਮਾਜ ਦੇ ਹਰ ਵਰਗ ਤੱਕ ਭਾਜਪਾ ਦੀਆਂ ਨੀਤੀਆਂ ਤੇ ਉਪਲਬਧੀਆਂ ਪਹੁੰਚਾਉਣ ਦਾ ਸੱਦਾ ਦਿੱਤਾ | ਇਸ ਮੌਕੇ ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸਲੂ ਨੇ ਕਿਹਾ ਕਿ ਭਾਜਪਾ ਕਾਰਕੁਨਾਂ ਦੀ ਮਿਹਨਤ ਅਤੇ ਸਮਰਪਣ ਦੇ ਬਲ 'ਤੇ ਪੰਜਾਬ ਵਿਚ ਸੰਗਠਨ ਲਗਾਤਾਰ ਫੈਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨਵੀਆਂ ਉਚਾਈਆਂ ਹਾਸਲ ਕਰੇਗੀ |
ਪਿਛਲੀ ਖ਼ਬਰ ਪਿੰਡ ਲੰਡੇ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ ਅਗਲੀ ਖ਼ਬਰ ਅੰਨ੍ਹੇਵਾਹ ਹੋ ਰਹੀ ਨਾਜਾਇਜ਼ ਮਾਈਨਿੰਗ ਨੇ ਚੌਗਿਰਦੇ ਦਾ ਘਾਣ ਕੀਤਾ-ਸੁਖਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।