08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 6 ਵਿਚ ਨੀਤੂ ਕਪਿਲਾ ਦੇ ਚੋਣ ਦਫ਼ਤਰ ਦਾ ਉਦਘਾਟਨ <br/>

ਅਜੀਤ ਡੈਸਕ 23-05-2026
ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 6 ਤੋਂ ਭਾਜਪਾ ਉਮੀਦਵਾਰ ਨੀਤੂ ਕਪਿਲਾ ਪਤਨੀ ਹੇਮੰਤ ਕਪਿਲਾ ਵਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਰਕਲ ਪ੍ਰਧਾਨ ਜਗਦੀਸ਼ ਕਾਜਲਾ, ਜ਼ਿਲ੍ਹਾ ਉਪ ਪ੍ਰਧਾਨ ਮੋਨਿਕਾ ਸ਼ਰਮਾ ਸਮੇਤ ਕਈ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ | ਸਮਾਗਮ ਦੌਰਾਨ ਆਗੂਆਂ ਨੇ ਕਿਹਾ ਕਿ ਭਾਜਪਾ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਹੈ ਅਤੇ ਲੋਕਾਂ ਨੂੰ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ |

ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਅਗਲੀ ਖ਼ਬਰ ਵਾਰਡ ਨੰਬਰ 9 'ਚ ਅਭਿਸ਼ੇਕ ਭੱਟੀ ਵਲੋਂ ਚੋਣ ਪ੍ਰਚਾਰ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।