18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਦੁਮਾਲਗੜ੍ਹ ਸਾਹਿਬ ਨਾਲ ਜੋੜਨ ਵਾਲੇ ਪੁਲ ਦਾ ਲੈਂਟਰ ਅੱਜ ਪਵੇਗਾ

ਅਜੀਤ ਡੈਸਕ 27-05-2026
ਸ੍ਰੀ ਅਨੰਦਪੁਰ ਸਾਹਿਬ, 26 ਮਈ (ਜੇ ਐਸ ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਦੁਮਾਲਗੜ੍ਹ ਸਾਹਿਬ ਨਾਲ ਜੋੜਨ ਵਾਲੇ ਪੁਲ ਦਾ ਲੈਂਟਰ 27 ਮਈ ਨੂੰ ਸ਼ਾਮੀ 6 ਵਜੇ ਸ਼ੁਰੂ ਹੋਵੇਗਾ | ਜਿਸ ਦੀ ਕਾਰਸੇਵਾ ਲਈ ਸੰਗਤਾਂ ਨੂੰ ਹੁੱਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ | ਕਾਰਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ. ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਮਾਰਤਾਂ ਦੀ ਕਾਰਸੇਵਾ ਜੰਗੀ ਪੱਧਰ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ |
ਇਸੇ ਲੜੀ ਤਹਿਤ ਦੋਨੋਂ ਗੁਰਧਾਮਾਂ ਨੂੰ ਜੋੜਨ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਲੈਂਟਰ ਦੀ ਸੇਵਾ ਲਈ ਬਾਬਾ ਮਹਿੰਦਰ ਸਿੰਘ ਵੀ ਉਚੇਚੇ ਤੌਰ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਗਏ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੇ ਹਨ | ਇਸ ਲਈ ਇਲਾਕੇ ਦੀ ਸੰਗਤ ਨੂੰ ਅਪੀਲ ਹੈ ਕਿ ਹੁੱਮ-ਹੁਮਾ ਕੇ ਇਸ ਕਾਰਸੇਵਾ ਵਿਚ ਸ਼ਮੂਲੀਅਤ ਕਰੋ | ਇਸ ਮੌਕੇ ਵੱਡੀ ਗਿਣਤੀ ਵਿਚ ਸੇਵਾਦਾਰ ਅਤੇ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਬਰਾੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/> ਅਗਲੀ ਖ਼ਬਰ ਚੋਣਾਂ ਦੀ ਸ਼ਾਂਤੀਪੂਰਨ ਸੰਪੂਰਤੀ ਲਈ ਹਰਜੋਤ ਬੈਂਸ ਵਲੋਂ ਵੋਟਰਾਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।