31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬਰਸਾਲਪੁਰ ਸਕੂਲ ਮੁੜ ਚੋਰੀ ਕਰਦੇ ਚੋਰ ਕਾਬੂ

ਅਜੀਤ ਡੈਸਕ 03-06-2026
ਸ੍ਰੀ ਚਮਕੌਰ ਸਾਹਿਬ,2 ਜੂਨ(ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬਰਸਾਲਪੁਰ ਦੇ ਸਰਕਾਰੀ ਹਾਈ ਸਕੂਲ ਵਿਚੋਂ ਚੋਰਾਂ ਵਲੋਂ 8 ਮਈ ਤੋਂ ਲਗਾਤਾਰ ਕੀਤੀਆਂ ਜਾ ਰਹੀਆਂ ਚੋਰੀਆਂ ਤੋਂ ਪ੍ਰੇਸ਼ਾਨ ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੇ ਛੁੱਟੀ ਦੌਰਾਨ ਵੀ ਸਕੂਲ ‘ਚ ਕੀਤੀ ਜਾ ਰਹੀ ਪਹਿਰੇਦਾਰੀ ਦੌਰਾਨ ਸਕੂਲ ‘ਚ ਚੋਰੀ ਕਰਦੇ ਦੋ ਚੋਰਾਂ ਨੂੰ ਕਾਬੂ ਕਰ ਲਿਆ ,ਪਰ ਪੁਲਿਸ ਦੇ ਆਉਣ ਤੋਂ ਪਹਿਲਾਂ ਦੋਵੇਂ ਚੋਰ ਲੋਕਾਂ ਨੂੰ ਧੱਕਾ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਦਿੰਦਿਆ ਸਕੂਲ ਦੇ ਡੀ ਪੀ ਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਹੁਣ ਤੱਕ ਲੱਖਾ ਰੁਪਏ ਦਾ ਸਮਾਨ ਚੋਰੀ ਕੀਤਾ ਜਾ ਚੁੱਕਾ ਹੈ ਤੇ ਸਕੂਲ ਦੇ ਸਮਾਨ ਦੀ ਭੰਨ ਤੋੜ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਜਦੋਂ ਉਹ ਸਵੇਰੇ ਸਕੂਲ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਦੋ ਨਸ਼ੇੜੀ ਕਿਸਮ ਦੇ ਨੌਜਵਾਨ ਸਕੂਲ ਦੇ ਇੱਕ ਕਮਰੇ ਵਿਚ ਚੋਰੀ ਕੀਤੇ ਹੋਏ ਸਾਮਾਨ ਸਮੇਤ ਬੈਠੇ ਹੋਏ ਸਨ। ਉਨ੍ਹਾਂ ਦੇ ਹੱਥਾਂ ਵਿਚ ਬਿਜਲੀ ਨਾਲ ਚੱਲਣ ਵਾਲਾ ਕਟਰ ਅਤੇ ਇੱਕ ਲੋਹੇ ਦੀ ਰਾਡ ਫੜੀ ਹੋਈ ਸੀ। ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਲੇਕਿਨ ਪੁਲਿਸ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਜ਼ੋਰਦਾਰ ਧੱਕਾ ਮਾਰ ਕੇ ਭੱਜਣ ਵਿਚ ਸਫ਼ਲ ਹੋ ਗਏ। ਮੌਕੇ |ਤੇ ਪੁੱਜੀ ਪੁਲਿਸ ਪਾਰਟੀ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਥੇ ਸਕੂਲ ਮੁਖੀ ਨੇ ਦੱਸਿਆ ਕਿ ਉਨ੍ਹਾਂ ਇਨ੍ਹਾਂ ਲਗਾਤਾਰ ਹੋ ਰਹੀਆਂ ਚੋਰੀਆਂ ਸਬੰਧੀ ਪਹਿਲਾਂ ਵੀ ਪੁਲਿਸ ਨੂੰ ਸੂਚਿਤ ਕੀਤਾ ਸੀ ,ਪਰ ਕੋਈ ਵੀ ਠੋਸ ਕਾਰਵਾਈ ਅਮਲ ਵਿਚ ਨਹੀ ਲਿਆਂਦੀ ਗਈ।
ਪਿਛਲੀ ਖ਼ਬਰ ਰੁੜਕੀ ਹੀਰਾਂ ਵਿਖੇ ਲਗਾਏ ਖੂਨਦਾਨ ਕੈਂਪ ‘ਚ 72 ਖੂਨਦਾਨੀਆਂ ਵਲੋਂ ਖੂਨ ਕੀਤਾ ਦਾਨ ਅਗਲੀ ਖ਼ਬਰ ਇਤਿਹਾਸਿਕ ਨਗਰੀ ਕੀਰਤਪੁਰ ਸਾਹਿਬ ਦੇ ਵਿਕਾਸ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ -ਮੰਤਰੀ ਹਰਜੋਤ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।