31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਵਲੋਂ ਵੋਟਾਂ ਦੇ ਗਿਣਤੀ ਕੇਂਦਰਾਂ ਨੇੜੇ ਡਰੋਨ ਤੇ ਕੈਮਰੇ ਚਲਾਉਣ ਦੀ ਪਾਬੰਦੀ

ਅਜੀਤ ਡੈਸਕ 03-06-2026
ਮਾਨਸਾ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਰਾਜ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29 ਮਈ ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿਚ ਇਹਨਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਜ਼ਿਮਨੇਜੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਬਣਾਏ ਗਏ ਹਨ। ਜ਼ਿਲ੍ਹਾ ਮੈਜਿਸਟਰੇਟ, ਮਾਨਸਾ ਨਵਜੋਤ ਕੌਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਈ, ਇਨ੍ਹਾਂ ਗਿਣਤੀ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ ਅੰਦਰ ਮਿਤੀ 29.05.2026 ਨੂੰ ਡਰੋਨ ਕੈਮਰਿਆ ਨੂੰ ਚਲਾਉਣ/ਉਡਾਉਣ ‘ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਦੀ ਗਿਣਤੀ ਦੇ ਕੰਮ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਰੋਨ ਕੈਮਰਿਆਂ ਉਤੇ ਪਾਬੰਦੀ ਲਗਾਉਣੀ ਜਰੂਰੀ ਬਣ ਜਾਦੀ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਇਸ ਨਾਲ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ।
ਪਿਛਲੀ ਖ਼ਬਰ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੁੜਕੀ ਹੀਰਾਂ ਵਿਖੇ ਲਗਾਏ ਖੂਨਦਾਨ ਕੈਂਪ ‘ਚ 72 ਖੂਨਦਾਨੀਆਂ ਵਲੋਂ ਖੂਨ ਕੀਤਾ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।