08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਅਣਮਨੁੱਖੀ ਤਸ਼ੱਦਦ ਦੀ ਗੌਰਮਿੰਟ ਸਕੂਲ ਟੀਚਰ ਯੂਨੀਅਨ ਵਲੋਂ ਨਿਖੇਧੀ <br/>

ਅਜੀਤ ਡੈਸਕ 06-06-2026
ਨੂਰਪੁਰ ਬੇਦੀ, 5 ਜੂਨ (ਵਿੰਦਰਪਾਲ ਝਾਂਡੀਆਂ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਜ਼ਿਲ•ਾ ਰੂਪਨਗਰ ਦੇ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਨੇ ਕਿਹਾ ਕਿ ਅੱਜ ਬੇਰੁਜ਼ਗਾਰ ਅਪ੍ਰੈਂਟਸ਼ਿਪ ਲਾਈਨਮੈਨ ਵਲੋਂ ਰੁਜ਼ਗਾਰ ਮੰਗਣ ਲਈ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਉੱਪਰ ਅੰਨੇ•ਵਾਹ ਤਸ਼ੱਦਦ ਕੀਤਾ ਗਿਆ ਜਿਸ ਦੀ ਗੌਰਮੈਂਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ•ਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਅਸੀਂ 65,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਹੈ ਪਰ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ | ਉਨ•ਾਂ ਕਿਹਾ ਬੇਰੁਜ਼ਗਾਰ ਲਾਈਨਮੈਨ ਜੋ ਆਪਣਾ ਹੱਕ ਮੰਗ ਰਹੇ ਸੀ ਤਾਂ ਪੁਲਿਸ ਵੱਲੋਂ ਅੰਨੇਵਾਹ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਜਿਸ ਨਾਲ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋਇਆ ਹੈ | ਗੌਰਮੈਂਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ•ਾ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਸਮੇਤ ਕਨਵੀਨਰ ਮਨਦੀਪ ਕੁਮਾਰ, ਸਕੱਤਰ ਹਰਦੀਪ ਸਿੰਘ ਔਲਖ, ਜਥੇਬੰਦਕ ਸਕੱਤਰ ਗੁਰਿੰਦਰ ਸਿੰਘ ਬੜਾ ਪਿੰਡ ਨੇ ਵੀ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਦੀ ਬੇਰੁਜ਼ਗਾਰਾਂ 'ਤੇ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹੈ |

ਪਿਛਲੀ ਖ਼ਬਰ ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦਾ ਫ਼ੈਸਲਾ ਸ਼ਲਾਘਾਯੋਗ-ਐਡਵੋਕੇਟ ਅਰਵਿੰਦ ਮਿੱਤਲ <br/> ਅਗਲੀ ਖ਼ਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਲੋਕ ਸੁਣਵਾਈ ਲਈ 7 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।