08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦਾ ਫ਼ੈਸਲਾ ਸ਼ਲਾਘਾਯੋਗ-ਐਡਵੋਕੇਟ ਅਰਵਿੰਦ ਮਿੱਤਲ <br/>

ਅਜੀਤ ਡੈਸਕ 06-06-2026
ਸ੍ਰੀ ਅਨੰਦਪੁਰ ਸਾਹਿਬ, 5 ਜੂਨ (ਕਰਨੈਲ ਸਿੰਘ)- ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਕੇਂਦਰੀ ਹਾਈ ਕਮਾਂਡ ਵਲੋਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਟਕਸਾਲੀ ਵਰਕਰ ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸ਼ਲਾਘਾਯੋਗ ਕਰਾਰ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਮਿੱਤਲ ਨੇ ਕਿਹਾ ਕਿ ਤਰੁਣ ਚੁੱਘ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ ਹਨ | ਉਨ੍ਹ ਾਂ ਕਿਹਾ ਕਿ ਤਰੁਣ ਚੁੱਘ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਦਿਨ-ਰਾਤ ਕੰਮ ਕੀਤਾ ਹੈ ਤੇ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ 'ਚ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇੱਕ ਮਿਹਨਤੀ ਅਤੇ ਜ਼ਮੀਨੀ ਪੱਧਰ ਦੇ ਵਰਕਰ ਨੂੰ ਰਾਜ ਸਭਾ ਭੇਜਣਾ ਸੰਗਠਨ ਪ੍ਰਤੀ ਉਸ ਦੀਆਂ ਸੇਵਾਵਾਂ ਦਾ ਸਨਮਾਨ ਹੈ | ਇਸ ਨਾਲ ਪਾਰਟੀ ਦੇ ਆਮ ਵਰਕਰਾਂ ਦਾ ਮਨੋਬਲ ਵੀ ਵਧੇਗਾ | ਐਡਵੋਕੇਟ ਅਰਵਿੰਦ ਮਿੱਤਲ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੇਂਦਰੀ ਲੀਡਰਸਿਪ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ | ਉਨ੍ਹ ਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਸੂਬੇ 'ਚ ਹੋਰ ਮਜ਼ਬੂਤ ਹੋਵੇਗੀ |

ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਸਰਾ ਫਾੳਾੂਡੇਸ਼ਨ ਤੇ ਅਲਾਇੰਸ ਕਲੱਬ ਨੇ ਲਗਾਏ ਬੂਟੇ <br/> ਅਗਲੀ ਖ਼ਬਰ ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਅਣਮਨੁੱਖੀ ਤਸ਼ੱਦਦ ਦੀ ਗੌਰਮਿੰਟ ਸਕੂਲ ਟੀਚਰ ਯੂਨੀਅਨ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।