08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਆਸਰਾ ਫਾੳਾੂਡੇਸ਼ਨ ਤੇ ਅਲਾਇੰਸ ਕਲੱਬ ਨੇ ਲਗਾਏ ਬੂਟੇ <br/>

ਅਜੀਤ ਡੈਸਕ 06-06-2026
ਸ੍ਰੀ ਅਨੰਦਪੁਰ ਸਾਹਿਬ, 5 ਜੂਨ (ਜੇ ਐਸ ਨਿੱਕੂਵਾਲ)- ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਨੂੰ ਸਮਰਪਿਤ ਆਸਰਾ ਫਾਊਾਡੇਸ਼ਨ ਸ੍ਰੀ ਅਨੰਦਪੁਰ ਸਾਹਿਬ ਤੇ ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਵਧੀਕ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ 'ਚ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਉੱਘੀਆ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ | ਇਸ ਮੌਕੇ ਐਸ.ਡੀ.ਐਮ. ਸੁਖਪਾਲ ਸਿੰਘ ਨੇ ਕਿਹਾ ਕਿ ਅਜੋਕਾ ਸਮੇਂ ਵਿਚ ਜਿੱਥੇ ਬੂਟੇ ਲਗਾਉਣੇ ਜ਼ਰੂਰੀ ਹਨ ਉਥੇ ਸਿੰਗਲ ਵਰਤੋਂ ਪਲਾਸਟਿਕ ਦੀ ਵਰਤੋਂ ਦੀ ਰੋਕਥਾਮ ਲਈ ਵੀ ਕੰਮ ਕਰਨ ਦੀ ਜ਼ਰੂਰਤ ਹੈ | ਅਲਾਇੰਸ ਕਲੱਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਦਿਨ ਤੱਕ ਸਿਮਤ ਨਹੀਂ ਰਹੇਗੀ, ਸਗੋਂ ਇਸ ਨੂੰ ਲਗਾਤਾਰ ਚਲਾਇਆ ਜਾਵੇਗਾ | ਸਮਾਗਮ ਦੌਰਾਨ ਵੱਖ-ਵੱਖ ਕਿਸਮ ਦੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ | ਕਲੱਬ ਵਲੋਂ ਐਸ.ਡੀ.ਐਮ. ਸੁਖਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਕੌਂਸਲਰ ਅਰਸ਼ਵਰਿੰਦਰ ਕੌਰ, ਕੌਂਸਲਰ ਦੀਪਕ ਆਂਗਰਾ, ਕੌਂਸਲਰ ਜਤਿਨ ਕੌਂਸਲ, ਆਤਮਾ ਸਿੰਘ ਘੱਟੀਵਾਲ, ਗੁਰਪ੍ਰੀਤਮ ਸਿੰਘ, ਮਹਿੰਦਰਮੋਹਨ ਸਿੰਘ, ਡਾ. ਭਰਤ ਜਸਵਾਲ, ਸੁਖਜੀਤ ਸਿੰਘ ਕੈਂਥ, ਸਤਿੰਦਰਪਾਲ ਸਿੰਘ, ਅੰਕੁਸ਼ ਕੁਮਾਰ, ਮਾਸਟਰ ਸੰਜੀਵ ਧਰਮਾਣੀ, ਧੀਰਜ ਘਈ, ਦੁਰੋਹਿਨ ਘਈ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਨ.ਸੀ.ਸੀ. ਕੈਡਿਟਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦਾ ਫ਼ੈਸਲਾ ਸ਼ਲਾਘਾਯੋਗ-ਐਡਵੋਕੇਟ ਅਰਵਿੰਦ ਮਿੱਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।