07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੀਰਤੀ ਵਿਹਾਰ ਵੈੱਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਦੀ ਚੋਣ

ਅਜੀਤ ਡੈਸਕ 06-06-2026
ਰੂਪਨਗਰ, 5 ਜੂਨ (ਯਸ਼ਵੰਤ ਬੱਸੀ)- ਕੀਰਤੀ ਵਿਹਾਰ ਵੈੱਲਫੇਅਰ ਸੋਸਾਇਟੀ ਰੂਪਨਗਰ ਦੇ ਮੈਂਬਰਾਂ ਦੀ ਇਕੱਤਰਤਾ ਸੋਸਾਇਟੀ ਦੇ ਚੇਅਰਮੈਨ ਐਡਵੋਕੇਟ ਡੀ.ਐਸ.ਦਿਓਲ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ ਜਿਸ ਵਿਚ ਸੀ.ਏ. ਰਾਜੀਵ ਗੁਪਤਾ ਨੂੰ ਪ੍ਰਧਾਨ, ਨਰਿੰਦਰ ਸੈਣੀ ਐਸ.ਡੀ.ਓ. ਨੂੰ ਜਨਰਲ ਸਕੱਤਰ ਅਤੇ ਦਿਨੇਸ਼ ਕੁਮਾਰ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ | ਮੀਟਿੰਗ ਦੌਰਾਨ ਸੋਸਾਇਟੀ ਦੇ ਸਾਬਕਾ ਪ੍ਰਧਾਨ ਹਜੂਰਾ ਸਿੰਘ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਅਗਲੇ ਕਾਰਜਾਂ ਦੀ ਵਿਉਤਬੰਦੀ ਕੀਤੀ ਗਈ | ਇਸ ਮੌਕੇ ਸੋਸਾਇਟੀ ਦੇ ਮੈਂਬਰ ਪਿ੍ੰ. ਅਵਤਾਰ ਸਿੰਘ, ਰਜੇਸ਼ ਗੁਪਤਾ, ਠੇਕੇਦਾਰ ਬਲਵਿੰਦਰ ਸਿੰਘ ਧਨੋਆ, ਨਰਿੰਦਰ ਸਿੰਘ, ਗੁਰਮੇਲ ਸਿੰਘ, ਮਨਜੋਤ ਸੈਣੀ, ਸਮਸ਼ੇਰ ਸਿੰਘ, ਜਸਵਿੰਦਰ ਸਿੰਘ ਅਤੇ ਰਜਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਤੇ ਧਰਮ ਪ੍ਰਤੀ ਸੇਵਾਵਾਂ ਲਈ ਹੇਮੰਤ ਸੈਣੀ ਦਾ ਸਨਮਾਨ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸੰਬੰਧੀ ਸਰਵੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।