07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਦਿੱਲੀ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ-ਤਰਨਜੀਤ ਸਿੰਘ ਸੰਧੂ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੂੰ ਸ. ਤੇਜਾ ਸਿੰਘ ਸਮੁੰਦਰੀ ਨਾਲ ਸੰਬੰਧਿਤ ਪੁਸਤਕਾਂ ਭੇਟ ਕਰਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ | <br/> 06-06-2026
ਸ੍ਰੀ ਅਨੰਦਪੁਰ ਸਾਹਿਬ, 5 ਜੂਨ (ਕਰਨੈਲ ਸਿੰਘ)-ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ 'ਚ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਦਿੱਲੀ ਦੇ ਗੂੜੇ੍ਹ ਇਤਿਹਾਸਕ ਸੰਬੰਧਾਂ ਦਾ ਜ਼ਿਕਰ ਕਰਦਿਆਂ ਦੋਵਾਂ ਖੇਤਰਾਂ ਵਿਚਕਾਰ ਧਾਰਮਿਕ, ਸਭਿਆਚਾਰਕ ਤੇ ਵਿਰਾਸਤੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਵੱਡੀ ਗਿਣਤੀ 'ਚ ਇਸ ਪਵਿੱਤਰ ਨਗਰੀ ਦੇ ਦਰਸ਼ਨਾਂ ਲਈ ਆਉਣ ਅਤੇ ਪੰਜਾਬ ਦੇ ਲੋਕ ਵੀ ਦਿੱਲੀ ਦੇ ਇਤਿਹਾਸਕ ਧਾਰਮਿਕ ਸਥਾਨਾਂ ਨਾਲ ਜੁੜਨ | ਉਨ੍ਹਾਂ ਕਿਹਾ ਕਿ ਇਸ ਨਾਲ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ | ਉਪ ਰਾਜਪਾਲ ਨੇ ਇਸ ਮੌਕੇ ਸਿੱਖ ਪੰਥ ਦੇ ਮਹਾਨ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਯੋਗਦਾਨ ਨੂੰ ਵੀ ਯਾਦ ਕੀਤਾ | ਉਨ੍ਹਾਂ ਕਿਹਾ ਕਿ 1920 ਤੋਂ 1926 ਤੱਕ ਚੱਲੀ ਗੁਰਦੁਆਰਾ ਸੁਧਾਰ ਲਹਿਰ ਭਾਰਤ ਦੇ ਇਤਿਹਾਸ ਦਾ ਪਹਿਲਾ ਸਫਲ ਜਨ ਅੰਦੋਲਨ ਸੀ ਜਿਸ ਨੇ ਸਿੱਖ ਕੌਮ ਨੂੰ ਜਮਹੂਰੀ ਹੱਕ ਦਿਵਾਉਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 'ਚ ਅਹਿਮ ਭੂਮਿਕਾ ਨਿਭਾਈ | (ਬਾਕੀ ਸਫ਼ਾ 7 'ਤੇ)
ਉਨ੍ਹਾਂ ਕਿਹਾ ਕਿ ਇਸ ਲਹਿਰ ਨੇ ਔਰਤਾਂ ਦੀ ਭਾਗੀਦਾਰੀ ਅਤੇ ਸਮਾਜਿਕ ਬਰਾਬਰੀ ਦੇ ਵਿਚਾਰਾਂ ਨੂੰ ਵੀ ਮਜ਼ਬੂਤ ਕੀਤਾ | ਸੰਧੂ ਨੇ ਸ. ਤੇਜਾ ਸਿੰਘ ਸਮੁੰਦਰੀ ਵੱਲੋਂ ਸਿੱਖਿਆ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸੁਧਾਰਾਂ ਲਈ ਪਾਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ | ਇਸੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ. ਤੇਜਾ ਸਿੰਘ ਸਮੁੰਦਰੀ ਨਾਲ ਸਬੰਧਿਤ ਪੁਸਤਕ ਦੇ ਅੰਗਰੇਜ਼ੀ ਅਨੁਵਾਦ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਤਾਂ ਜੋ ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚਕਾਰ ਧਾਰਮਿਕ ਤੇ ਸਭਿਆਚਾਰਕ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਰਾਮ ਸਿੰਘ, ਅਕਾਲੀ ਆਗੂ ਹਰਦੇਵ ਸਿੰਘ ਦੇਬੀ ਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਮੂਹਿਕ ਯਤਨਾਂ ਦੀ ਲੋੜ-ਵਿਧਾਇਕ ਚੱਢਾ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਨੇ ਸਵਰਨ ਸਿੰਘ ਭੰਗੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਬੰਧਿਤ ਮਹਿਕਮੇ ਨੂੰ ਜ਼ਿੰਮੇਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।