29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨੰਗਲ ’ਚ ਹੋਈ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਅਸ਼ਵਾਸਨ ਕਮੇਟੀ ਦੀ ਅਹਿੰਮ ਮੀਟਿੰਗ

ਅਜੀਤ ਡੈਸਕ 15-06-2026

ਨੰਗਲ, 14 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਬੀਬੀਐਮਬੀ ਗੈੱਸਟ ਹਾਊਸ, ਸਤਲੁਜ ਸਦਨ ਨੰਗਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਕਮੇਟੀ ਦੇ ਮੈਂਬਰ ਵਿਧਾਇਕ ਦੇਵੇਂਦਰ ਸਿੰਘ ਲਾਡੀ ਢੋਸ ਨੇ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਿੱਤ ਰਤਨ ਕੋਟਫੱਤਾ, ਵਿਧਾਇਕ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਮੀਟਿੰਗ ਉਪਰੰਤ ਕਮੇਟੀ ਦੇ ਮੈਂਬਰਾਂ ਨੇ ਭਾਖੜਾ ਪ੍ਰਾਜੈਕਟ ਦਾ ਦੌਰਾ ਕਰਦਿਆਂ ਪ੍ਰਾਜੈਕਟ ਦੇ ਸੰਚਾਲਨ, ਰੱਖ-ਰਖਾਅ ਅਤੇ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਭਾਖੜਾ ਡੈਮ ਸਥਿਤ ਨਹਿਰੂ ਸੈਂਟਰ ਵਿਖੇ ਲੋਕ ਸੰਪਰਕ ਅਧਿਕਾਰੀ ਸਤਨਾਮ ਸਿੰਘ ਲਾਦੀ ਨੇ ਕਮੇਟੀ ਮੈਂਬਰਾਂ ਨੂੰ ਪ੍ਰਾਜੈਕਟ ਸਬੰਧੀ ਪ੍ਰਸਤੁਤੀ ਰਾਹੀਂ ਇਸ ਦੀਆਂ ਪ੍ਰਾਪਤੀਆਂ ਅਤੇ ਦੇਸ਼ ਦੇ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਮੁੱਖ ਇੰਜੀਨੀਅਰ ਸੀ.ਪੀ. ਸਿੰਘ ਨੇ ਦੱਸਿਆ ਕਿ ਭਾਖੜਾ ਪ੍ਰਾਜੈਕਟ ਸਿੰਚਾਈ ਅਤੇ ਬਿਜਲੀ ਉਤਪਾਦਨ ਦੇ ਖੇਤਰ ਵਿਚ ਉੱਤਰੀ ਭਾਰਤ ਦੀ ਜੀਵਨ ਰੇਖਾ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਕਈ ਖੇਤਰਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਕਮੇਟੀ ਦੇ ਮੈਂਬਰਾਂ ਨੇ ਪ੍ਰਾਜੈਕਟ ਦੇ ਸੰਚਾਲਨ ਅਤੇ ਰੱਖ-ਰਖਾਅ ਦੇ ਕੰਮਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਭਾਖੜਾ-ਨੰਗਲ ਪ੍ਰਾਜੈਕਟ ਸਿਰਫ਼ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ਦੀ ਤਰੱਕੀ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਪ੍ਰਾਜੈਕਟ ਦੇ ਕੁਸ਼ਲ ਸੰਚਾਲਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਦੇਸ਼ ਦੀ ਤਰੱਕੀ ਅਤੇ ਊਰਜਾ ਸੁਰੱਖਿਆ ਲਈ ਇੱਕ ਮੀਲ ਪੱਥਰ ਸਾਬਤ ਹੋਇਆ ਹੈ। ਇਸ ਮੌਕੇ ਵਿਧਾਇਕਾਂ ਅਤੇ ਕਮੇਟੀ ਮੈਂਬਰਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਅਧਿਕਾਰੀ ਮਨਦੀਪ ਕੌਰ, ਸੰਦੀਪ ਸਿੰਘ, ਮਨੀਸ਼ ਕੁਮਾਰ, ਕਰਮਜੀਤ ਕੌਰ, ਭਾਖੜਾ ਡੈਮ ਦੇ ਅਧਿਕਾਰੀ ਐਸ.ਕੇ. ਬੇਦੀ, ਕਾਰਜਕਾਰੀ ਇੰਜੀਨੀਅਰ ਪਾਰਸ ਨਾਇਰ, ਚਮਨ ਲਾਲ ਐਸ.ਡੀ.�., ਸਤਨਾਮ ਸਿੰਘ ਐਸ.ਡੀ.�., ਰਾਮ ਚਰਨ ਐਸ.ਡੀ.�. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 17 ਨੂੰ ਸਜਾਇਆ ਜਾਵੇਗਾ ਅਗਲੀ ਖ਼ਬਰ ਸਟੇਟ ਬਲੱਡ ਟਰਾਂਸ ਫਿਊਜ਼ਨ ਕੌਂਸਲ ਵਲੋਂ ਐਨ.ਐਫ.ਐਲ. ਹਸਪਤਾਲ ਨਵਾਂ ਨੰਗਲ ਵਿਖੇ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।