29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮਾਂ ਭਗਵਤੀ ਦੇ ਜੈਕਾਰਿਆਂ ਨਾਲ ਗੂੰਜਿਆ ਪਚਰੰਡਾ, ਤੀਜਾ ਵਿਸ਼ਾਲ ਭਗਵਤੀ ਜਾਗਰਣ ਸਮਾਪਤ

ਅਜੀਤ ਡੈਸਕ 15-06-2026

ਕਾਹਨਪੁਰ ਖੂਹੀ, 14 ਜੂਨ (ਗੁਰਬੀਰ ਸਿੰਘ ਵਾਲੀਆ)-ਪਿੰਡ ਪਚਰੰਡਾ ਵਿਖੇ ਸ਼੍ਰ ਰਾਧਾ ਕ੍ਰਿਸ਼ਨ ਮੰਦਰ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮਾਤਾ ਸ਼੍ਰੀ ਨੈਣਾਂ ਦੇਵੀ ਜੀ ਦੇ ਦਰਬਾਰ ਤੋਂ ਲਿਆਂਦੀ ਪਵਿੱਤਰ ਜੋਤ ਦੀ ਸਥਾਪਨਾ ਅਤੇ ਪੂਜਾ-ਅਰਚਨਾ ਨਾਲ ਹੋਈ। ਸੰਗਤਾਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ ਡੇਰਾ ਬਾਬਾ ਮਸਤ ਸ਼ਾਮ ਵਾਲੇ ਦੇ ਸੰਚਾਲਕ ਸਵਾਮੀ ਅਨਮੋਲਕਾ ਨੰਦ ਜੀ ਮਹਾਰਾਜ ਨੇ ਸੰਗਤਾਂ ਨੂੰ ਆਸ਼ੀਰਵਾਦ ਦਿੰਦਿਆਂ ਨਾਮ ਸਿਮਰਨ, ਸੇਵਾ ਅਤੇ ਸਦਾਚਾਰ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਪੰਜਾਬ ਮੋਰਚੇ ਦੇ ਕਨਵੀਨਰ ਅਤੇ ਸਮਾਜਸੇਵੀ ਕੁਮਾਰ ਗੌਰਵ ਰਾਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਪ੍ਰਬੰਧਕ ਕਮੇਟੀ ਅਤੇ ਨੌਜਵਾਨਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਭਾਈਚਾਰਕ ਸਾਂਝ ਅਤੇ ਚੰਗੇ ਸੰਸਕਾਰਾਂ ਨੂੰ ਮਜ਼ਬੂਤ ਕਰਦੇ ਹਨ। ਜਾਗਰਣ ਦੌਰਾਨ ਭਜਨ ਗਾਇਕ ਮਨਜੀਤ ਕਰਤਾਰਪੁਰੀ ਅਤੇ ਬੱਲੀ ਬੈਂਸ ਟਿੱਬੇ ਵਾਲਿਆਂ ਨੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੁਰੀਲੀਆਂ ਭੇਟਾਂ ਪੇਸ਼ ਕੀਤੀਆਂ, ਜਿਨ੍ਹਾਂ ‘ਤੇ ਸੰਗਤਾਂ ਭਗਤੀ ਰੰਗ ਵਿਚ ਰੰਗੀਆਂ ਨਜ਼ਰ ਆਈਆਂ। ਸਮਾਗਮ ਦਾ ਮੰਚ ਸੰਚਾਲਨ ਡਾ. ਦਿਨੇਸ਼ ਵਲੋਂ ਕੀਤਾ ਗਿਆ। ਇਸ ਮੌਕੇ ਚੇਅਰਮੈਨ ਤਿਲਕ ਰਾਜ ਪਚਰੰਡਾ, ਬਰਜੇਸ਼ ਸ਼ਰਮਾ ਹੈਪੀ, ਰਕੇਸ਼ ਕੁਮਾਰ ਨੰਬਰਦਾਰ, ਰਾਜੇਸ਼ ਕੁਮਾਰ, ਰਾਜਿੰਦਰ ਵਿਸ਼ਨੂ, ਅੰਮ੍ਰਿਤ ਲਾਲ, ਤਰਸੇਮ ਲਾਲ, ਰਾਜਿੰਦਰ ਕੁਮਾਰ, ਰਾਜੂ, ਰਾਮਪਾਲ, ਅਜੇ ਕੁਮਾਰ ਸ਼ਰਮਾ, ਰਾਜਿੰਦਰ ਕੁਮਾਰ ਰਿੰਕੂ, ਲੱਕੀ ਝੱਜ, ਸੁਭਾਸ਼ ਸ਼ਰਮਾ, ਹਨੀ ਧੀਮਾਨ, ਰਜਤ ਸ਼ਰਮਾ, ਸਾਹਿਲ ਸ਼ਰਮਾ, ਸੋਨੂ ਮਾਨ, ਸਚਿਨ, ਅਜੇ ਸ਼ਰਮਾ ਅਮਨ ਪ੍ਰਾਸ਼ਰ, ਸ਼ੁਭਮ ਸ਼ਰਮਾ, ਲਵ ਸ਼ਰਮਾ, ਤਰੁਣ ਸ਼ਰਮਾ, ਖੁਸ਼ਹਾਲ ਸਿੰਘ ਮੱਲੀ, ਸੋਨੀ ਭਗਤ, ਮੈਕੀ ਖੇੜੀ, ਬਨਾਰਸੀ ਦਾਸ ਖੇੜੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਕੰਪਿਊਟਰ ਟੀਚਰ ਯੂਨੀਅਨ ਵਲੋਂ ਕੈਬਨਿਟ ਮੰਤਰੀ ਈ. ਟੀ. ਓ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 18 ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।