02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਮੌਕੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ

ਅਜੀਤ ਡੈਸਕ 19-06-2026
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ ਐਸ ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੰਦੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਯਤਨ ਕੀਤੇ ਗਏ ਹਨ। ਸਭ ਤੋਂ ਪਹਿਲਾਂ 3 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਦਾਖ਼ਲੇ ‘ਤੇ ਸਥਿਤ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਭਾਈ ਜੀਵਨ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਭਾਈ ਜੈਤਾ ਜੀ ਯਾਦਗਾਰੀ ਅਜਾਇਬ ਘਰ ਅਤੇ ਕੁਦਰਤੀ ਪਾਰਕ ਦਾ ਨਿਰਮਾਣ ਕਰਵਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੰਗਤਾਂ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸੈਟੇਲਾਈਟ ਆਧਾਰਿਤ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੰਗਲੀ ਜੀਵ ਰੱਖ ਨੂੰ 5.36 ਕਰੋੜ ਰੁਪਏ ਦੀ ਲਾਗਤ ਨਾਲ ਈਕੋ-ਟੂਰਿਜ਼ਮ ਪ੍ਰੋਜੈਕਟ ਅਧੀਨ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਆਦਰਸ਼ ਸਕੂਲ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ 5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ। ਸ. ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਤਿੰਨ ਸ਼ਹਿਰਾਂ ਨੂੰ ਪਵਿੱਤਰ ਨਗਰੀ ਦਾ ਦਰਜਾ ਦਿੱਤਾ ਗਿਆ, ਜਿਸ ਨਾਲ ਸਿੱਖ ਸੰਗਤਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅੱਗ ਬੁਝਾਊ ਦਸਤੇ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ 20 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ਼ਹਿਰ ਦੀਆਂ ਸੜਕਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੀ ਵੀ.ਆਈ.ਪੀ. ਸੜਕ ਦਾ ਨਾਮ ਬਦਲ ਕੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਨਾਮ ‘ਤੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮਾਰਗ ਦੇ ਚਾਰ ਮਾਰਗੀ ਸੜਕ ਅਤੇ ਬਾਈਪਾਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਈ ਗਈ ਹੈ, ਜਿਸ ਦਾ ਕੰਮ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਥਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਜਾਇਬ ਘਰ ਦਾ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਵਿਸ਼ਵ ਪੱਧਰੀ ਸਮਾਗਮਾਂ ਦੌਰਾਨ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਸਪੈਸ਼ਲ ਸੈਸ਼ਨ ਚੰਡੀਗੜ੍ਹ ਦੀ ਥਾਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਜੋ ਆਪਣੇ ਆਪ ਵਿਚ ਇੱਕ ਬਹੁਤ ਵੱਡੀ ਗੱਲ ਸੀ।
ਪਿਛਲੀ ਖ਼ਬਰ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਵਾਧਾ ਦਰ 8 ਤੋਂ 5 ਫ਼ੀਸਦੀ ਕਰਨ ਦਾ ਫ਼ੈਸਲਾ ਨਾ ਮਾਪਿਆਂ ਤੇ ਨਾ ਸੰਸਥਾਵਾਂ ਦੇ ਹਿਤ ’ਚ- ਸੁਖਜਿੰ... ਅਗਲੀ ਖ਼ਬਰ ਸੰਗਤਪੁਰ ਥਾਣਾ ਪੁਲ ਨੇੜੇ ਡੀਸਿਲਟਿੰਗ ਨੂੰ ਹਾਈਕੋਰਟ ਦੀਆਂ ਸ਼ਰਤਾਂ ਸਹਿਤ ਮਨਜ਼ੂਰੀ 8 35 ਤੋਂ 50 ਮੀਟਰ ਖੇਤਰ ਦੀ ਹੱਦਬੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।