02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਸ੍ਰੀ ਅਕਾਲ ਬੂੰਗਾ ਸਾਹਿਬ ਵਿਖੇ ਸਮਾਗਮ

ਅਜੀਤ ਡੈਸਕ 19-06-2026
ਸ੍ਰੀ ਅਨੰਦਪੁਰ ਸਾਹਿਬ,18 ਜੂਨ (ਕਰਨੈਲ ਸਿੰਘ)-ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅਕਾਲ ਬੂੰਗਾ ਸਾਹਿਬ (ਗੁਰਦੁਆਰਾ ਸੀਸ ਗੰਜ ਸਾਹਿਬ) ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਤੇ ਇਤਿਹਾਸਕ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਆਦਿ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ । ਇਸ ਮੌਕੇ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸਾਬਕਾ ਮੈਨੇਜਰ ਕਰਮ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਭਾਈ ਕਰਮਵੀਰ ਸਿੰਘ, ਭਾਈ ਜਸਵਿੰਦਰ ਸਿੰਘ, ਮਹਿੰਦਰ ਸਿੰਘ ਵਾਲੀਆ, ਜਸਵਿੰਦਰ ਸਿੰਘ ਜੋਗਾ, ਤਜਿੰਦਰ ਸਿੰਘ ਵਾਲੀਆ, ਅਵਤਾਰ ਸਿੰਘ ਸੋਢੀ, ਭਾਈ ਜਸਵੀਰ ਸਿੰਘ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਜਸਵੰਤ ਕੌਰ, ਬੀਬੀ ਰਾਜਵੰਤ ਕੌਰ, ਸਤਵਿੰਦਰ ਕੌਰ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੋਦੀ ਸਰਕਾਰ ਦੇ 12 ਸਾਲ ਹਰ ਵਰਗ ਦੀ ਤਰੱਕੀ ਲਈ ਸਮਰਪਿਤ ਰਹੇ -ਸਮ੍ਰਿਤੀ ਇਰਾਨੀ ਅਗਲੀ ਖ਼ਬਰ ਪੰਜਾਬ ਦੇ ਹਿਤਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਗੰਭੀਰਤਾ ਨਾਲ ਫ਼ੈਸਲੇ ਲਵੇ-ਅਜੇਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।