02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਚਰੰਡਾ ਵਿਖੇ ਕੈਪੀਟਲ ਸਮਾਲ ਫਾਈਨੈਂਸ ਬੈਂਕ ਦਾ ਏ.ਟੀ.ਐਮ. ਸ਼ੁਰੂ, 25 ਪਿੰਡਾਂ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ

ਅਜੀਤ ਡੈਸਕ 19-06-2026
ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)- ਖੇਤਰ ਦੇ ਪਿੰਡ ਪਚਰੰਡਾ ਵਿਖੇ ਹਾਲ ਹੀ ਵਿਚ ਖੁੱਲ੍ਹੀ ਕੈਪੀਟਲ ਸਮਾਲ ਫਾਈਨੈਂਸ ਬੈਂਕ ਦੀ ਸ਼ਾਖਾ ਵਲੋਂ ਲੋਕਾਂ ਦੀ ਸਹੂਲਤ ਲਈ ਨਵਾਂ ਏ.ਟੀ.ਐਮ. ਕਾਊਂਟਰ ਸਥਾਪਿਤ ਕੀਤਾ ਗਿਆ ਹੈ। ਏ.ਟੀ.ਐਮ. ਦੇ ਚਾਲੂ ਹੋਣ ਨਾਲ ਇਲਾਕੇ ਦੇ ਲਗਭਗ 25 ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਅਜੇ ਚੌਧਰੀ ਨੇ ਦੱਸਿਆ ਕਿ ਇਸ ਖੇਤਰ ਵਿਚ ਪਹਿਲਾਂ ਕਿਸੇ ਵੀ ਬੈਂਕ ਦਾ ਏ.ਟੀ.ਐਮ. ਉਪਲਬਧ ਨਹੀਂ ਸੀ ਜਿਸ ਕਾਰਨ ਲੋਕਾਂ ਨੂੰ ਨਕਦੀ ਕਢਵਾਉਣ ਲਈ ਨੂਰਪੁਰ ਬੇਦੀ ਜਾਂ ਹੋਰ ਦੂਰ-ਦਰਾਜ ਦੇ ਇਲਾਕਿਆਂ ’ਚ ਜਾਣਾ ਪੈਂਦਾ ਸੀ। ਖ਼ਾਸ ਕਰਕੇ ਬਜ਼ੁਰਗਾਂ, ਮਹਿਲਾਵਾਂ ਅਤੇ ਦਿਹਾੜੀਦਾਰ ਵਰਗ ਨੂੰ ਇਸ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਨਵੇਂ ਏ.ਟੀ.ਐਮ. ਦੀ ਸਥਾਪਨਾ ਨਾਲ ਹੁਣ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਖੇਤਰ ’ਚ ਹੀ ਬੈਂਕਿੰਗ ਸਹੂਲਤਾਂ ਦਾ ਲਾਭ ਮਿਲੇਗਾ ਤੇ ਨਕਦੀ ਕਢਵਾਉਣ ਲਈ ਲੰਮਾ ਸਫ਼ਰ ਤੈਅ ਕਰਨ ਦੀ ਲੋੜ ਨਹੀਂ ਰਹੇਗੀ। ਅਜੇ ਚੌਧਰੀ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵਲੋਂ ਅਕਸਰ ਇਹ ਸ਼ਿਕਾਇਤ ਕੀਤੀ ਜਾਂਦੀ ਸੀ ਕਿ ਨੂਰਪੁਰ ਬੇਦੀ ਤੇ ਆਸ-ਪਾਸ ਸਥਿਤ ਕਈ ਏ.ਟੀ.ਐਮ. ਕੈਸ਼ ਦੀ ਕਮੀ ਕਾਰਨ ਬੰਦ ਜਾਂ ਕੈਸ਼ਲੈੱਸ ਮਿਲਦੇ ਸਨ ਜਿਸ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਕੈਪੀਟਲ ਸਮਾਲ ਫਾਈਨੈਂਸ ਬੈਂਕ ਦੇ ਇਸ ਏ.ਟੀ.ਐਮ. ’ਚ ਗਾਹਕਾਂ ਨੂੰ ਅਜਿਹੀ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਏ.ਟੀ.ਐਮ. 24 ਘੰਟੇ ਕਾਰਜਸ਼ੀਲ ਰਹੇਗਾ ਤੇ ਐਤਵਾਰ ਸਮੇਤ ਹੋਰ ਛੁੱਟੀਆਂ ਵਾਲੇ ਦਿਨਾਂ ਵਿਚ ਵੀ ਲੋਕ ਇਸ ਦੀਆਂ ਸੇਵਾਵਾਂ ਦਾ ਲਾਭ ਲੈ ਸਕਣਗੇ। ਏ.ਟੀ.ਐਮ. ਦੇ ਸ਼ੁਰੂ ਹੋਣ ਨਾਲ ਖੇਤਰ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ ਤੇ ਲੋਕਾਂ ਨੇ ਇਸ ਪਹਿਲ ਦਾ ਸਵਾਗਤ ਕੀਤਾ ਹੈ। ਇਸ ਮੌਕੇ ਨਵਨੀਤ ਕੌਰ, ਵਿਸ਼ਾਲੀ, ਅੰਕਿਤ ਰਾਣਾ ਬੈਂਕ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਅਤੇ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ- ਜਿੰਦਰਪਾਲ ਅਗਲੀ ਖ਼ਬਰ ਟਰੇਡਸ ਕਮਿਸ਼ਨ ਦੇ ਬੈਨਰ ਹੇਠ ਪੁਰਖਾਲੀ ਵਿਖੇ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।