26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ

ਅਜੀਤ ਡੈਸਕ 21-06-2026
ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਕਰਨੈਲ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਲੋਂ ਵਰੋਸਾਈ ਅਤੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਅਸਥਾਨਿਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮਾਂ ਦੀ ਸੰਪੂਰਨਾਂ ਦੀ ਅਰਦਾਸ ਤਖ਼ਤ ਸਾਹਿਬ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ । ਇਸ ਤੋਂ ਪਹਿਲਾ ਰਾਤ ਦੇ ਸਜਾਏ ਦੀਵਾਨ ‘ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਸਿਮਰਦੀਪ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕਥਾਵਾਚਕ ਗਿਆਨੀ ਸਤਵਿੰਦਰ ਸਿੰਘ ਤੇ ਢਾਡੀ ਗਿਆਨੀ ਜਗਦੀਪ ਸਿੰਘ ਵਚੈੜ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ ਜਿਨ੍ਹਾਂ ਨੂੰ ਇਸ ਪਾਵਨ ਪਾਵਨ ਧਰਤੀ ‘ਤੇ ਜ਼ਿੰਦਗੀ ਜਿਊਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਸਾਬਕਾ ਮੁੱਖ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਹਰਦੇਵ ਸਿੰਘ ਦੇਬੀ, ਭਾਈ ਕਰਮਬੀਰ ਸਿੰਘ, ਹਰਤੇਗਬੀਰ ਸਿੰਘ ਤੇਗੀ, ਗਿਆਨੀ ਜਸਬੀਰ ਸਿੰਘ, ਦਵਿੰਦਰ ਸਿੰਘ ਰਾਣਾ, ਜਸਵਿੰਦਰਪਾਲ ਸਿੰਘ ਬਿੱਲਾ, ਗੁਰਪ੍ਰੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ, ਮਨਿੰਦਰਪਾਲ ਸਿੰਘ ਮਨੀ, ਕਮਲਪ੍ਰੀਤ ਸਿੰਘ, ਜਸਪਾਲ ਸਿੰਘ ਅਰੋੜਾ, ਜਸਵਿੰਦਰ ਸਿੰਘ ਲਾਡਾ, ਤਜਿੰਦਰ ਸਿੰਘ ਵਾਲੀਆ, ਹਰਜੀਤ ਸਿੰਘ ਸੋਢੀ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਦਲਜੀਤ ਕੌਰ, ਬੀਬੀ ਪਰਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵਰਗਵਾਸੀ ਮਾਤਾ-ਪਿਤਾ ਦੀ ਯਾਦ ਵਿਚ ਗੋਪਾਲ ਗਊਸ਼ਾਲਾ ਨੂੰ ਈ.ਵੀ. ਵਾਹਨ ਭੇਟ ਅਗਲੀ ਖ਼ਬਰ ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।