26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼੍ਰੋਮਣੀ ਅਕਾਲੀ ਦਲ (ਅ) ਅੱਜ ਮਨਾਏਗਾ ਗਤਕਾ ਦਿਵਸ-ਜਥੇਦਾਰ ਸੰਤੋਖਗੜ੍ਹ

ਅਜੀਤ ਡੈਸਕ 21-06-2026
ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਕਿਹਾ ਕਿ 21 ਜੂਨ ਨੂੰ ਯੋਗ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਗਤਕਾ ਦਿਵਸ ਮਨਾਏਗਾ। ਇਸ ਮੌਕੇ ਗਤਕਾ ਦੀਆਂ ਕਈ ਟੀਮਾਂ ਦਾ ਸ਼ਾਨਦਾਰ ਪ੍ਰਦਰਸ਼ਨ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸ਼ਾਮ ਨੂੰ 5 ਵਜੇ ਸੁਰੂ ਹੋਣ ਵਾਲੇ ਗਤਕਾਂ ਦੇ ਪ੍ਰਦਰਸ਼ਨ ਵਿਚ ਪੁੱਜਣ ਦੀ ਸੰਗਤਾਂ ਨੂੰ ਅਪੀਲ ਕਰਦਿਆਂ ਜਥੇਦਾਰ ਸੰਤੋਖਗੜ੍ਹ ਨੇ ਕਿਹਾ ਕਿ ਗਤਕਾ ਸਾਡੀ ਕੌਮ ਦੀ ਵਿਰਾਸਤ ਹਨ ਜਿਸ ਨਾਲ ਸਾਨੂੰ ਜੁੜਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਬੀਬੀ ਤੇਜ ਕੌਰ ਪ੍ਰਧਾਨ ਜ਼ਿਲ੍ਹਾ ਇਸਤਰੀ ਵਿੰਗ, ਬੀਬੀ ਪ੍ਰੀਤਮ ਕੌਰ ਜਟਾਣਾ ਪ੍ਰਧਾਨ ਜ਼ਿਲ੍ਹਾ ਯੂਥ ਵਿੰਗ, ਬਲਵਿੰਦਰ ਸਿੰਘ ਪ੍ਰਧਾਨ ਸਰਕਲ ਸ੍ਰੀ ਚਮਕੌਰ ਸਾਹਿਬ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਵਰਗਵਾਸੀ ਮਾਤਾ-ਪਿਤਾ ਦੀ ਯਾਦ ਵਿਚ ਗੋਪਾਲ ਗਊਸ਼ਾਲਾ ਨੂੰ ਈ.ਵੀ. ਵਾਹਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।