27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪਸ਼ੂ ਪਾਲਣ ਵਿਭਾਗ ਵਲੋਂ ਬਰੂਵਾਲ ਵਿਖੇ ਸਾਫ਼ ਦੁੱਧ ਉਤਪਾਦਨ ਜਾਗਰੂਕਤਾ ਕੈਂਪ

ਅਜੀਤ ਡੈਸਕ 21-06-2026
ਕੀਰਤਪੁਰ ਸਾਹਿਬ, 20 ਜੂਨ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਪਸ਼ੂ ਪਾਲਣ ਵਿਭਾਗ ਵਲੋਂ ਡਿਪਟੀ ਡਾਇਰੈਕਟਰ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਬਰੂਵਾਲ ਵਿਖੇ ਸਾਫ਼ ਅਤੇ ਗੁਣਵੱਤਾ ਭਰਪੂਰ ਦੁੱਧ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਵੈਟਰਨਰੀ ਅਫ਼ਸਰ ਡਾ. ਕਰਨਦੀਪ ਸਿੰਘ ਢੀਂਡਸਾ ਸਿਵਲ ਪਸ਼ੂ ਹਸਪਤਾਲ ਮੱਸੇਵਾਲ ਅਤੇ ਡਾ. ਮਨਿੰਦਰਜੀਤ ਸਿੰਘ ਵੈਟਰਨਰੀ ਅਫ਼ਸਰ ਸੀ.ਵੀ.ਐਚ. ਕੀਰਤਪੁਰ ਸਾਹਿਬ ਨੇ ਕਿਹਾ ਕਿ ਸਾਫ਼-ਸੁਥਰੇ ਢੰਗ ਨਾਲ ਦੁੱਧ ਦਾ ਉਤਪਾਦਨ ਕਰਨ ਨਾਲ ਨਾ ਸਿਰਫ਼ ਖਪਤਕਾਰਾਂ ਨੂੰ ਮਿਆਰੀ ਦੁੱਧ ਮਿਲਦਾ ਹੈ, ਸਗੋਂ ਪਸ਼ੂ ਪਾਲਕਾਂ ਨੂੰ ਵੀ ਵਧੀਆ ਆਮਦਨ ਪ੍ਰਾਪਤ ਹੁੰਦੀ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਦੁੱਧ ਚੋਣ ਸਮੇਂ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਪਸ਼ੂਆਂ ਦੇ ਰਹਿਣ ਵਾਲੇ ਸਥਾਨਾਂ ਨੂੰ ਸਾਫ਼ ਰੱਖਣ, ਸੰਤੁਲਿਤ ਖ਼ੁਰਾਕ ਦੇਣ ਅਤੇ ਸਮੇਂ-ਸਮੇਂ ‘ਤੇ ਟੀਕਾਕਰਨ ਅਤੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼ ਦੁੱਧ ਉਤਪਾਦਨ ਰਾਹੀਂ ਦੁੱਧ ਦੀ ਗੁਣਵੱਤਾ ਵਿਚ ਸੁਧਾਰ ਆਉਂਦਾ ਹੈ ਅਤੇ ਡੇਅਰੀ ਕਾਰੋਬਾਰ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕਦਾ ਹੈ। ਇਸ ਮੌਕੇ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ ਗਈ। ਕੈਂਪ ਦੌਰਾਨ ਪਸ਼ੂ ਪਾਲਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਉਨ੍ਹਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ, ਸੰਤੁਲਿਤ ਆਹਾਰ ਤੇ ਦੁੱਧ ਦੀ ਗੁਣਵੱਤਾ ਬਰਕਰਾਰ ਰੱਖਣ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਪਿੰਡ ਦੇ ਪਸ਼ੂ ਪਾਲਕਾਂ ਨੇ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ ਤੇ ਵਿਭਾਗ ਵਲੋਂ ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬੈਂਸ ਵਿਖੇ ਸੜਕ ਬਣੀ ਛੱਪੜ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੀ. ਡਬਲਯੂ. ਡੀ. ਵਿਭਾਗ ਕੁੰਭ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।