09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰਨ ਦਾ ਕੰਮ ਜਾਰੀ

ਅਜੀਤ ਡੈਸਕ 22-06-2026


ਨੂਰਪੁਰ ਬੇਦੀ, 21 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਸ ਯੋਜਨਾ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਣੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੂਰਪੁਰ ਬੇਦੀ ਦਫ਼ਤਰ ਦੇ ਇੰਚਾਰਜ ਨਰਿੰਦਰ ਚਾਹਲ ਨੇ ਦੱਸਿਆ ਕਿ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਘਰ-ਘਰ ਜਾ ਕੇ ਯੋਗ ਮਹਿਲਾਵਾਂ ਦੇ ਫਾਰਮ ਭਰਨ ਅਤੇ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਚਾਹਲ ਨੇ ਕਿਹਾ ਕਿ ਜੇਕਰ ਕਿਸੇ ਮਹਿਲਾ ਦਾ ਫਾਰਮ ਕਿਸੇ ਕਾਰਨ ਕਰਕੇ ਨਹੀਂ ਭਰਿਆ ਗਿਆ ਜਾਂ ਕਿਸੇ ਨੂੰ ਕੋਈ ਤਕਨੀਕੀ ਜਾਂ ਹੋਰ ਦਿੱਕਤ ਆ ਰਹੀ ਹੈ ਤਾਂ ਉਹ ਨੂਰਪੁਰ ਬੇਦੀ ਜਾਂ ਰੂਪਨਗਰ ਵਿਖੇ ਸਥਿਤ ਉਨਾਂ ਦੇ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਮਾਂ ਦਾ ਸਹਿਯੋਗ ਕਰਨ ਅਤੇ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਤਾਂ ਜੋ ਫਾਰਮ ਭਰਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਯੋਜਨਾ ਨਾਲ ਹਜ਼ਾਰਾਂ ਮਹਿਲਾਵਾਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਵਿਚ ਸੁਧਾਰ ਆਵੇਗਾ।

ਪਿਛਲੀ ਖ਼ਬਰ ਰੂਪਨਗਰ ਜ਼ਿਲ੍ਹੇ ਵਿਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਭਾਰਤ ਦੀ ਪ੍ਰਾਚੀਨ ਯੋਗ ਪਰੰਪਰਾ ਅੱਜ ਵਿਸ਼ਵ ਪੱਧਰ ’ਤੇ ਵਿਸ਼ੇਸ਼ ਪਹਿਚਾਣ ਬਣਾਉਣ ਵਿਚ ਸਫ਼ਲ ਰਹੀ-ਹਰਜੋਤ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।