ਢੇਰ, 23 ਜੂਨ (ਸ਼ਿਵ ਕੁਮਾਰ ਕਾਲੀਆ)-ਅੱਜ ਪੰਜਾਬ ਟਰੇਡ ਕਮਿਸ਼ਨ ਦੀ ਇੱਕ ਮੀਟਿੰਗ ਭਨੂਪਲੀ ਮਾਰਕੀਟ ਵਿਚ ਡਾ.ਸੁਮਿਤ ਕੁਮਾਰ ਤਹਿਸੀਲਦਾਰ ਨੰਗਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਡਾ.ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਰੂਪਨਗਰ, ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈੱਲਫੇਅਰ ਬੋਰਡ ਰੂਪਨਗਰ, ਦਾਨਿਸ਼ਵੀਰ ਸਿੰਘ ਥਾਣਾ ਮੁਖੀ ਨੰਗਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੀਟਿੰਗ ਵਿਚ ਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ, ਜਿਸ ‘ਤੇ ਡਾ.ਸੁਮਿਤ ਢਿੱਲੋਂ ਤਹਿਸੀਲਦਾਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ। ਡਾ.ਸੰਜੀਵ ਗੌਤਮ ਜਿੱਲ੍ਹਾ ਪ੍ਰਧਾਨ ਰੂਪਨਗਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਮੌਕੇ ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈੱਲਫੇਅਰ ਬੋਰਡ ਰੂਪਨਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਟਰੇਡ ਕਮਿਸ਼ਨ ਖ਼ੁਦ ਆਪ ਜੇ ਛੋਟੇ ਤੋਂ ਛੋਟੇ ਦੁਕਾਨਦਾਰ ਦੀ ਹਰ ਤਰਾਂ ਦੀ ਸਮੱਸਿਆ ਸੁਣ ਕੇ ਹੱਲ ਕਰਵਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਦੁਕਾਨਦਾਰ ਤੇ ਵਪਾਰੀ ਵਰਗ ਹਾਜ਼ਰ ਸੀ।