18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵਿਧਾਇਕ ਚੱਢਾ ਨੇ ਮਗਰੋੜ ਤੇ ਅਕਬਰਪੁਰ ’ਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਜੀਤ ਡੈਸਕ 24-06-2026
ਪੁਰਖਾਲੀ , 23 ਜੂਨ ( ਅੰਮ੍ਰਿਤਪਾਲ ਸਿੰਘ ਬੰਟੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਮਗਰੋੜ ਅਤੇ ਅਕਬਰਪੁਰ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਕੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਦੋਵੇਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਪੰਚਾਇਤ ਨੁਮਾਇੰਦਿਆਂ ਤੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਵਿੱਖ ਲਈ ਲੋੜੀਂਦੇ ਕੰਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਦਫ਼ਤਰੀ ਖੱਜਲ-ਖੁਆਰੀ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਪਰਵਿੰਦਰ ਬਾਲਾ, ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਸੋਨੀ ਸਨਾਣਾ, ਸਰਪੰਚ ਜਗਜੀਤ ਸਿੰਘ ਮਗਰੋੜ, ਪੰਚ ਗੁਰਚਰਨ ਸਿੰਘ ਚੰਨੀ, ਗੁਰਦੀਪ ਸਿੰਘ, ਰਜਿੰਦਰ ਸਿੰਘ ਰਾਜੂ ਭਲਵਾਨ, ਰਿੰਕੂ ਭਲਵਾਨ, ਬਲਬੀਰ ਸਿੰਘ ਮਗਰੋੜ, ਕਿਸਾਨ ਆਗੂ ਜਰਨੈਲ ਸਿੰਘ ਸਮੇਤ ਦੋਵੇਂ ਪਿੰਡਾਂ ਦੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ ਐਸ.ਸੀ. ਵਿਭਾਗ ਬਲਾਕ ਰੂਪਨਗਰ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਅਤੇ ਤਹਿਸੀਲਦਾਰ ਵਲੋਂ ਭਨੂਪਲੀ ਦੇ ਦੁਕਾਨਦਾਰਾਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।