ਪੁਰਖਾਲੀ, 23 ਜੂਨ (ਅੰਮ੍ਰਿਤਪਾਲ ਸਿੰਘ ਬੰਟੀ)-ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ ਭੋਂਲੋਂ ਕਾਲੇਵਾਲ ਨੂੰ ਕਾਂਗਰਸ ਪਾਰਟੀ ਵਲੋਂ ਐਸ.ਸੀ. ਵਿਭਾਗ ਬਲਾਕ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜ਼ਿਕਰਯੋਗ ਹੈ ਸ਼ਿੰਗਾਰਾ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਸੇਵਾ ਕਰ ਰਹੇ ਹਨ। ਇਸ ਖੁਸ਼ੀ ਦੇ ਮੌਕੇ ’ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਅਜਮੇਰ ਸਿੰਘ ਲੋਦੀ ਮਾਜਰਾ ਚੇਅਰਮੈਨ ਐਸ.ਸੀ. ਵਿਭਾਗ ਜ਼ਿਲ੍ਹਾ ਰੂਪਨਗਰ ਵਲੋਂ ਸ਼ਿੰਗਾਰਾ ਸਿੰਘ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ ਭੰਗਾਲਾ , ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮੇਵਾ ਸਿੰਘ ਗਿੱਲ, ਓ ਬੀ ਸੀ ਸੈੱਲ ਚੇਅਰਮੈਨ ਸ਼ਿਵ ਦਿਆਲ ਚੌਹਾਨ, ਦਿਲਬਰ ਸਿੰਘ ਸਾਬਕਾ ਸਰਪੰਚ, ਪੁਰਖਾਲੀ, ਕਮਲ ਰਾਣੇਆਲ, ਕ੍ਰਿਸ਼ਨ ਕੁਮਾਰ ਸੰਨੀ ਨੇ ਵੀ ਇਸ ਨਿਉਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।