11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਰਕਾਰੀ ਹਸਪਤਾਲਾਂ ਮੋਰਿੰਡਾ ਵਿਖੇ ਬੱਚਿਆਂ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਨਿਯੁਕਤ

ਅਜੀਤ ਡੈਸਕ 25-06-2026
ਮੋਰਿੰਡਾ, 24 ਜੂਨ (ਪ੍ਰਿਤਪਾਲ ਸਿੰਘ)-ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਬੱਚਿਆਂ ਅਤੇ ਔਰਤਾਂ ਦੇ ਰੋਗਾਂ ਦੇ ਦੋ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਆਗੂ ਰਾਜਵੰਤ ਕੌਰ ਨੇ ਦੱਸਿਆ ਕਿ ਮੋਰਿੰਡਾ ਹਸਪਤਾਲ ਵਿਚ ਪਿਛਲੇ ਕਾਫੀ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੇ ਰੋਗਾਂ ਦੇ ਡਾਕਟਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਸਨ। ਔਰਤਾਂ ਅਤੇ ਬੱਚਿਆਂ ਦੇ ਇਲਾਜ ਲਈ ਲੋਕਾਂ ਨੂੰ ਪ੍ਰਾਈਵੇਟ ਡਾਕਟਰਾਂ ਕੋਲ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਸੀ। ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਨੂੰ ਤੁਰੰਤ ਪੂਰਾ ਕੀਤਾ ਜਾਵੇ। ਲੋਕਾਂ ਦੀ ਇਸ ਪਰੇਸ਼ਾਨੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ: ਕਵਿਤਾ ਸ਼ਰਮਾ ਅਤੇ ਬੱਚਿਆਂ ਦੇ ਰੋਗਾਂ ਦੀ ਮਾਹਿਰ ਡਾ: ਸੁਰਭੀ ਨੂੰ ਮੋਰਿੰਡਾ ਦੇ ਸਰਕਾਰੀ ਹਸਪਤਾਲ ਵਿਚ ਤਾਇਨਾਤ ਕਰ ਦਿੱਤਾ ਹੈ। ਇਸ ਨਿਯੁਕਤੀ ਤੇ ਇਲਾਕੇ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰੀ ਹਸਪਤਾਲਾਂ ਵਿਚ ਪੂਰੀਆਂ ਸਹੂਲਤਾਂ ਹੋਣ ਤਾਂ ਜ਼ਰੂਰਤਮੰਦ ਲੋਕਾਂ ਦੇ ਲੱਖਾਂ ਰੁਪਏ ਬਚ ਸਕਦੇ ਹਨ।
ਪਿਛਲੀ ਖ਼ਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਫ਼ੈਸਲਾ ਸੰਵਿਧਾਨਕ ਹੱਦਾਂ ਤੋਂ ਪਰੇ-ਡਾ. ਲਾਲਪੁਰਾ ਅਗਲੀ ਖ਼ਬਰ ਮਾਂ ਭਗਵਤੀ ਜਾਗਰਣ ਕਲੱਬ ਚਨੌਲੀ ਵਲੋਂ 5ਵਾਂ ਜਾਗਰਣ ਸ਼ਰਧਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।