09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਹਿਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ

ਅਜੀਤ ਡੈਸਕ 26-06-2026
ਸ੍ਰੀ ਅਨੰਦਪੁਰ ਸਾਹਿਬ, 25 ਜੂਨ (ਜੇ ਐਸ ਨਿੱਕੂਵਾਲ)-ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਬਾਜ਼ਾਰ ਪਹਿਲੇ ਦਿਨ ਮੁਕੰਮਲ ਤੌਰ ‘ਤੇ ਬੰਦ ਰਹੇ। ਜਿਸ ਕਾਰਨ ਬਾਜ਼ਾਰਾਂ ਵਿਚ ਸੁੰਨਸਾਨ ਤੇ ਸਨਾਟਾ ਛਾਇਆ ਹੋਇਆ ਸੀ ਅਤੇ ਕਰਫ਼ਿਊ ਵਰਗੀ ਸਥਿਤੀ ਬਣੀ ਹੋਈ ਸੀ। ਇਸ ਸਬੰਧੀ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਵਪਾਰ ਵਿੰਗ ਦੇ ਪ੍ਰਧਾਨ ਦੀਪਕ ਆਗਰਾ ਅਤੇ ਰੇਹੜੀ ਫੜ੍ਹੀ ਯੂਨੀਅਨ ਦੇ ਪ੍ਰਧਾਨ ਸੁਨੀਲ ਅਡਵਾਲ ਵਲੋਂ ਸਾਂਝੇ ਤੌਰ ਸਹਿਮਤੀ ਜਿਤਾਉਂਦੇ ਹੋਏ ਸ਼ਹਿਰ ਦੇ ਸਾਰੇ ਬਾਜ਼ਾਰਾਂ ਨੂੰ ਚਾਰ ਦਿਨ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁੱਖ ਬਾਜ਼ਾਰ, ਪੁੱਡਾ ਮਾਰਕੀਟ, ਅਟਾਰੀ ਬਾਜ਼ਾਰ, ਨਵੀਂ ਅਬਾਦੀ ਬਜਾਰ, ਕਲਗ਼ੀਧਰ ਮਾਰਕੀਟ, ਚੋਈ ਬਜ਼ਾਰ, ਗੁਰੂ ਬਜ਼ਾਰ ਸਮੇਤ ਖੋਖਾ ਮਾਰਕੀਟ ਵੀ ਪਹਿਲੇ ਦਿਨ ਮੁਕੰਮਲ ਬੰਦ ਰਹੇ। ਜਿਸ ਲਈ ਉਹ ਸਮੂਹ ਵਪਾਰੀ ਵਰਗ ਦਾ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਵਪਾਰ ਮੰਡਲ ਦੇ ਜਨਰਲ ਸਕੱਤਰ ਜਸਪਾਲ ਸਿੰਘ ਗੁੰਬਰ ਸਮੇਤ ਵਪਾਰੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬ੍ਰਹਮਾ ਮੰਦਰ ਤਖ਼ਤਗੜ੍ਹ ’ਚੋਂ ਨਕਦੀ ਚੋਰੀ ਅਗਲੀ ਖ਼ਬਰ ਨਰੇਗਾ ਮੁਲਾਜ਼ਮ ਹੜਤਾਲ ਦੇ ਦਿਨਾਂ ਦੀ ਤਨਖ਼ਾਹ ਕੱਟਣ ’ਤੇ ਭੜਕੇ, ਸਰਕਾਰ ਖ਼ਿਲਾਫ਼ ਜਤਾਇਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।