10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਿਹਤ ਵਿਭਾਗ ਵਲੋਂ 335 ਘਰਾਂ ਦਾ ਸਰਵੇ ਕਰ ਕੇ 954 ਵਿਅਕਤੀਆਂ ਦਾ ਸਿਹਤ ਡਾਟਾ ਇਕੱਤਰ

ਅਜੀਤ ਡੈਸਕ 27-06-2026
ਰੂਪਨਗਰ, 26 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘’ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸ਼ਰਨ ਕੌਰ ਦੀ ਅਗਵਾਈ ਹੇਠ ਦਸਤਕ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਗਰ ਕੌਂਸਲ ਦੀਆਂ 6 ਟੀਮਾਂ ਨੇ ਆਸ਼ਾ ਅਤੇ ਏ.ਐਨ.ਐਮ. ਵਰਕਰਾਂ ਦੇ ਸਹਿਯੋਗ ਨਾਲ ਰੋਪੜ ਸ਼ਹਿਰ ਦੇ ਮੀਰਾ ਬਾਈ ਚੌਂਕ, ਸੁਖਰਾਮ ਬਾਗ਼, ਪੱਕਾ ਬਾਗ਼, ਵਾਲਮੀਕੀ ਮੁਹੱਲਾ, ਹਰਗੋਬਿੰਦ ਨਗਰ ਅਤੇ ਪੁਲ ਬਜਾਰ ਸਮੇਤ ਛੇ ਇਲਾਕਿਆਂ ਵਿਚ ਘਰ-ਘਰ ਜਾ ਕੇ ਸਰਵੇ ਕੀਤਾ। ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਮੁਹਿੰਮ ਤਹਿਤ 335 ਘਰਾਂ ਦਾ ਸਰਵੇ ਕਰਕੇ 954 ਵਿਅਕਤੀਆਂ ਦਾ ਸਿਹਤ ਸਬੰਧੀ ਡਾਟਾ ਇਕੱਤਰ ਕੀਤਾ ਗਿਆ। ਸਰਵੇ ਦੌਰਾਨ 108 ਘਰਾਂ ਵਿਚ ਬੁਖ਼ਾਰ, ਖੰਘ ਜਾਂ ਦਸਤ ਵਰਗੇ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਨੂੰ ਲੋੜੀਂਦੀ ਸਿਹਤ ਸਲਾਹ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕੂਲਰ, ਗਮਲੇ, ਟਾਇਰ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਨਿਯਮਿਤ ਤੌਰ ‘ਤੇ ਸਾਫ਼ ਕੀਤਾ ਜਾਵੇ ਅਤੇ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਡੇਂਗੂ ਅਤੇ ਹੋਰ ਛੂਤ ਦੀਆਂ ਬਿਮਾਰੀਆਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ। ਇਸ ਮੌਕੇ ਏ.ਐਮ.ਓ. ਦਿਲਬਾਗ ਸਿੰਘ, ਸਿਹਤ ਸੁਪਰਵਾਈਜ਼ਰ ਲਖਵੀਰ ਸਿੰਘ, ਰਣਜੀਤ ਸਿੰਘ, ਆਸ਼ਾ ਵਰਕਰ, ਏ.ਐਨ.ਐਮ. ਅਤੇ ਨਗਰ ਕੌਂਸਲ ਦੀਆਂ ਟੀਮਾਂ ਨੇ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਸਮਾਂ ਤਬਦੀਲ ਦਫ਼ਤਰੀ ਸਮਾਂ 1 ਜੁਲਾਈ ਤੋਂ ਮੁੜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹ... ਅਗਲੀ ਖ਼ਬਰ ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਔਰਤ ਦੇ ਕੰਨਾਂ ’ਚੋਂ ਕਾਂਟੇ ਝਪਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।