23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿੰਡ ਬੂਰਮਾਜਰਾ ਵਿਖੇ ਕਿਸਾਨਾਂ ਨੇ ਬਿਜਲੀ ਸਪਲਾਈ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 28-06-2026
ਮੋਰਿੰਡਾ, 27 ਜੂਨ (ਤਰਲੋਚਨ ਸਿੰਘ ਕੰਗ)-ਪਿੰਡ ਬੂਰਮਾਜਰਾ ਵਿਖੇ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਲਈ ਨਿਰੰਤਰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜਾਮ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸਰਕਾਰ ਨੇ ਝੋਨੇ ਦੀ ਲਵਾਈ ਲਈ ਨਿਰੰਤਰ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਪਾਵਰਕਾਮ ਵਲੋਂ ਪਿਛਲੇ ਕੁੱਝ ਦਿਨਾਂ ਤੋਂ ਬਿਜਲੀ ਦੇ ਲੰਮੇ-ਲੰਮੇ ਕੱਟ ਲਗਾਏ ਜਾ ਰਹੇ ਹਨ ਜਿਸ ਕਾਰਨ ਕਿਸਾਨਾਂ ਨੇ ਰੋਸ ਵਿਚ ਆ ਕੇ ਪਿੰਡ ਬੂਰਮਾਜਰਾ ਦੇ ਬੱਸ ਸਟੈਂਡ ਵਿਖੇ ਪਾਵਰਕਾਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਲਵਾਈ ਲਈ ਨਿਰੰਤਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ। ਜੇਕਰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਤਾਂ ਉਹ ਮਜਬੂਰਨ ਮੁੱਖ ਬਿਜਲੀ ਦਫ਼ਤਰ ਰੋਪੜ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਮਨਜੀਤ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਬੂਰਮਾਜਰਾ, ਗੁਰਨਾਮ ਸਿੰਘ ਬੂਰਮਾਜਰਾ, ਰਣਧੀਰ ਸਿੰਘ ਧੀਰਾ, ਅਮਰਜੀਤ ਸਿੰਘ ਨਥਮਲਪੁਰ, ਦਰਸ਼ਨ ਸਿੰਘ, ਜਸ਼ਨਪ੍ਰੀਤ ਸਿੰਘ, ਰਣਜੀਤ ਸਿੰਘ, ਓਂਕਾਰ ਸਿੰਘ, ਗੁਰਦੇਵ ਸਿੰਘ, ਕਾਕਾ ਫ਼ੌਜੀ, ਨਿਰਮਲ ਸਿੰਘ, ਅਮਰਜੀਤ ਸਿੰਘ ਸਰਾਓ, ਰਾਜਵਿੰਦਰ ਸਿੰਘ ਰਾਜੂ ਕੰਗ, ਲਖਵਿੰਦਰ ਸਿੰਘ, ਅਵਤਾਰ ਸਿੰਘ, ਸੱਜਣ ਸਿੰਘ, ਸੁਰਿੰਦਰ ਸਿੰਘ, ਜਸਬੀਰ ਸਿੰਘ ਧਨੌਰੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅਗਲੀ ਖ਼ਬਰ ਸੱਪ ਦੇ ਡੱਸਣ ਨਾਲ ਪੰਜ ਸਾਲਾ ਬੱਚੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।