05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਅਲੀਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਅਜੀਤ ਡੈਸਕ 29-06-2026
ਘਨੌਲੀ, 28 ਜੂਨ (ਜਸਵੀਰ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ-ਦੁਆਰ ਨੇੜੇ ਸੁਣਨ ਅਤੇ ਹੱਲ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਅਲੀਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਸਬੰਧੀ ਸੁਝਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪਿੰਡ ਵਾਸੀਆਂ ਵਲੋਂ ਰੱਖੀਆਂ ਗਈਆਂ ਵੱਖ-ਵੱਖ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਵਿਧਾਇਕ ਚੱਢਾ ਨੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ ਅਤੇ ਬਾਕੀ ਮਸਲਿਆਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਅਲੀਪੁਰ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਰਕਮ ਦੀ ਵਰਤੋਂ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਕੀਤੀ ਜਾਵੇਗੀ। ਇਸ ਮੌਕੇ ਸ਼ਰਨਜੀਤ ਸਿੰਘ, ਪਰਵਿੰਦਰ ਸਿੰਘ ਅਲੀਪੁਰ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਹਰਚੰਦ ਸਿੰਘ, ਹਰਿਚਰਨ ਸਿੰਘ, ਬਲਪ੍ਰੀਤ ਸਿੰਘ, ਹਰਪਾਲ ਸਿੰਘ, ਤਜਿੰਦਰ ਸਿੰਘ, ਬਲਜਿੰਦਰ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਸਾਬਕਾ ਸਰਪੰਚ, ਚੇਅਰਮੈਨ ਮਲਕੀਤ ਸਿੰਘ ਭੰਗੂ, ਪਰਮਿੰਦਰ ਸਿੰਘ ਬਾਲਾ ਬਲਾਕ ਪ੍ਰਧਾਨ, ਅਮਰੀਕ ਸਿੰਘ, ਬਲਵੀਰ ਸਿੰਘ, ਬਲਵੀਰ ਕੌਰ, ਸਰਬਜੀਤ ਕੌਰ, ਮਨਿੰਦਰ ਸਿੰਘ, ਮਨਿੰਦਰਪਾਲ ਸਿੰਘ, ਕੁਲਦੀਪ ਸਿੰਘ, ਗੁਰਮਨ ਸਿੰਘ, ਸਰਬਜੀਤ ਕੌਰ ਅਤੇ ਸਰਪੰਚ ਸਵਰਨ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਲੈਹੜੀਆਂ ਤੋਂ ਭਾਓਵਾਲ ਤੱਕ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਾਈ ਅਗਲੀ ਖ਼ਬਰ ਪਿੰਡ ਪਚਰੰਡਾ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।