05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨਿਰੰਕਾਰੀ ਭਵਨ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 29-06-2026
ਨੂਰਪੁਰ ਬੇਦੀ, 28 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)- ਸਤਿਗੁਰੂ ਮਾਤਾ ਸੁਧਿਕਸ਼ਾ ਦੀ ਅਪਾਰ ਕਿਰਪਾ ਸਦਕਾ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵਲੋਂ ਨਿਰੰਕਾਰੀ ਭਵਨ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ। ਮਨੁੱਖਤਾ ਦੀ ਭਲਾਈ ਅਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖ਼ੂਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਜ਼ੋਨਲ ਇੰਚਾਰਜ ਡਾ. ਬੀ.ਸੀ. ਲੂਥਰਾ (ਸੰਗਰੂਰ) ਵਲੋਂ ਕੀਤਾ ਗਿਆ। ਡਾ. ਲੂਥਰਾ ਨੇ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਪੁੰਨ ਦਾ ਕਾਰਜ ਹੈ, ਜਿਸ ਰਾਹੀਂ ਅਸੀਂ ਕਿਸੇ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿਚ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਸਦਾ ਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਿਹਾ ਹੈ। ਕੈਂਪ ਵਿਚ ਲਗਭਗ 120 ਔਰਤਾਂ ਤੇ ਮਰਦਾਂ ਵਲੋਂ ਖ਼ੂਨਦਾਨ ਕੀਤਾ ਗਿਆ। ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਰਾਣਾ ਬਖ਼ਤਾਵਰ ਸਿੰਘ ਦੀ ਅਗਵਾਈ ਹੇਠ ਪਹੁੰਚੀ ਮੈਡੀਕਲ ਟੀਮ ਨੇ ਖ਼ੂਨ ਇਕੱਤਰ ਕਰਨ ਦੀ ਸੇਵਾ ਨਿਭਾਈ। ਖੇਤਰੀ ਸੰਚਾਲਕ ਪ੍ਰਦੀਪ ਕੁਮਾਰ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਨਿਰੰਕਾਰੀ ਭਵਨ ਨੂਰਪੁਰ ਬੇਦੀ ਦੇ ਸੰਯੋਜਕ ਤਾਰਾ ਚੰਦ ਨੇ ਕੈਂਪ ਵਿਚ ਪੁੱਜੇ ਸਮੂਹ ਖ਼ੂਨਦਾਨੀਆਂ, ਸੇਵਾਦਾਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦਿਹਾਂਤ ’ਤ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।